You are currently viewing ਬਾਈਕ ਸਵਾਰ ਨੇ ਬੰਦੂਕ ਦੀ ਨੋਕ ‘ਤੇ ਕਾਰੋਬਾਰੀ ਦੇ ਮੁਲਾਜ਼ਮ ਤੋਂ 35 ਲੱਖ ਲੁੱਟੇ

ਬਾਈਕ ਸਵਾਰ ਨੇ ਬੰਦੂਕ ਦੀ ਨੋਕ ‘ਤੇ ਕਾਰੋਬਾਰੀ ਦੇ ਮੁਲਾਜ਼ਮ ਤੋਂ 35 ਲੱਖ ਲੁੱਟੇ

ਲੁਧਿਆਣਾ ਵਿੱਚ ਇੱਕ ਕਾਰੋਬਾਰੀ ਦੇ ਮੁਲਾਜ਼ਮ ਤੋਂ ਨਕਦੀ ਲੁੱਟਣ ਦੀ ਖਬਰ ਹੈ।  ਲੁਧਿਆਣਾ ਦੇ ਵਿਸ਼ਵਕਰਮਾ ਚੌਂਕ ਨੇੜੇ ਮੈਟਲ  ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਦੇ ਮੁਲਾਜ਼ਮ ਤੋਂ ਬਾਈਕ ਸਵਾਰ ਮੁਲਜ਼ਮ ਬੰਦੂਕ ਦੀ ਨੋਕ ਤੇ 35 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਹ ਨਕਦੀ ਕਾਰੋਬਾਰੀ ਨੇ ਗਹਿਣੇ ਵੇਚ ਕੇ ਸਰਾਫ਼ਾ ਬਾਜ਼ਾਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਲੈਣ ਲਈ ਭੇਜਿਆ ਸੀ,  ਹੈਰਾਨੀ ਵਾਲੀ ਗੱਲ ਇਹ ਰਹੀ ਕਿ ਕਾਰੋਬਾਰੀ ਦੇ ਮੁਲਾਜ਼ਮਾਂ ਕੋਲ ਵੀ ਲਾਈਸੈਂਸ ਪਿਸਤੌਲ ਸੀ ਪਰ ਉਨ੍ਹਾਂ ਨੇ ਲੁਟੇਰੇ ਨੂੰ ਰੋਕਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਅਤੇ ਉਹ ਪੈਸਿਆਂ ਦਾ ਭਰਿਆ ਬੈਗ ਲੈ ਕੇ ਰਫੂਚੱਕਰ ਹੋ ਗਏ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਕਾਰੋਬਾਰੀ ਨੇ ਦੱਸਿਆ ਕਿ ਪੂਰੀ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਨ੍ਹਾਂ ਦੇ ਮੁਲਾਜ਼ਮਾਂ ਤੋਂ ਪੈਸਿਆਂ ਨਾਲ ਭਰਿਆ ਬੈਗ ਬੰਦੂਕ ਦੀ ਨੋਕ ਤੇ ਖੋਹ ਕੇ ਫ਼ਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਮੇਰੇ ਮੁਲਾਜ਼ਮਾਂ ਕੋਲ ਲਾਇਸੈਂਸੀ ਰਿਵਾਲਵਰ ਸੀ ਪਰ ਇਸਦੇ ਬਾਵਜੂਦ ਉਨ੍ਹਾਂ ਨੇ ਲੁਟੇਰਿਆਂ ਦਾ ਵਿਰੋਧ ਤਕ ਨਹੀਂ ਕੀਤਾ।

ਉਧਰ ਮੌਕੇ ਉਤੇ ਪਹੁੰਚੀ  ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪੁਲਿਸ ਨੇ ਕਿਹਾ ਕਿ ਕਾਫੀ ਕੁੱਝ ਫਿਲਹਾਲ ਸ਼ੱਕ ਦੇ ਘੇਰੇ ਵਿੱਚ ਹੈ। ਪੂਰੇ ਮਾਮਲੇ ਦੀ ਤਫਤੀਸ਼ ਜਾਰੀ ਹੈ।