You are currently viewing ਰਾਣਾ ਗੁਰਜੀਤ ਸਿੰਘ ਨੂੰ ਚੰਨੀ ਮੰਤਰੀ ਮੰਡਲ ‘ਚ ਸ਼ਾਮਲ ਕਰਨ ਨਾਲ ਵਧਿਆ ਦੋਆਬੇ ਦਾ ਮਾਣ – ਜੋਗਿੰਦਰ ਮਾਨ * ਸੀਨੀਅਰ ਆਗੂ ਹਰਜੀਤ ਸਿੰਘ ਪਰਮਾਰ ਨੇ ਵੀ ਦਿੱਤੀ ਵਧਾਈ
congress

ਰਾਣਾ ਗੁਰਜੀਤ ਸਿੰਘ ਨੂੰ ਚੰਨੀ ਮੰਤਰੀ ਮੰਡਲ ‘ਚ ਸ਼ਾਮਲ ਕਰਨ ਨਾਲ ਵਧਿਆ ਦੋਆਬੇ ਦਾ ਮਾਣ – ਜੋਗਿੰਦਰ ਮਾਨ * ਸੀਨੀਅਰ ਆਗੂ ਹਰਜੀਤ ਸਿੰਘ ਪਰਮਾਰ ਨੇ ਵੀ ਦਿੱਤੀ ਵਧਾਈ

ਫਗਵਾੜਾ 26 ਸਤੰਬਰ

ਸੀਨੀਅਰ ਕਾਂਗਰਸੀ ਆਗੂ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ ‘ਚ ਸ਼ਾਮਲ ਕਰਨ ਨੂੰ ਲੈ ਕੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਜੋਗਿੰਦਰ ਸਿੰਘ ਮਾਨ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਅਤੇ ਜਿਲ੍ਹਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂੰਰ ਸਿੰਘ ਹਰਜੀ ਮਾਨ ਨੇ ਵੀ ਚੰਡੀਗੜ੍ਹ ਵਿਖੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਦੇ ਅਹੁਦੇ ਦੀ ਸੋਂਹ ਚੁੱਕਣ ਉਪਰੰਤ ਗੁਲਦਸਤਾ ਭੇਂਟ ਕਰਕੇ ਸ਼ੁੱਭ ਇੱਛਾਵਾਂ ਦਿੱਤੀਆਂ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਸੀਨੀਅਰ ਅਤੇ ਤਜ਼ੁਰਬੇਕਾਰ ਕਾਂਗਰਸੀ ਆਗੂ ਹਨ। ਉਹਨਾਂ ਨੇ ਪਹਿਲਾਂ ਵੀ ਕੈਬਿਨੇਟ ਮੰਤਰੀ ਵਜੋਂ ਵਧੀਆਂ ਸੇਵਾਵਾਂ ਦਿੱਤੀਆਂ ਅਤੇ ਹੁਣ ਦੁਬਾਰਾ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਜਾਣ ਨਾਲ ਪੂਰੇ ਦੋਆਬਾ ਇਲਾਕੇ ਦਾ ਮਾਣ ਵਧਿਆ ਹੈ। ਜਿਸ ਲਈ ਉਹ ਮੁੱਖ ਮੰਤਰੀ ਚੰਨੀ, ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸੀਨੀਅਰ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਗੋਰਾ ਗਿੱਲ, ਦਲਜੀਤ ਨਡਾਲਾ, ਸੁਰਿੰਦਰ ਸੌਂਧੀ ਨੇ ਵੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਨ ਤੇ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਜੋਗਿੰਦਰ ਸਿੰਘ ਮਾਨ ਦੇ ਪੀ.ਏ. ਰਵਿੰਦਰ ਸਿੰਘ ਵੀ ਹਾਜਰ ਸਨ।
Inclusion of Rana Gurjit Singh in Channi Cabinet increases Doabe’s pride – Joginder Mann