You are currently viewing ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ

ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ 2 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਬਾਰੇ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਅਤੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਚਰਚਾ ਕਰਨਗੇ।

Photo

ਇਸ ਤੋਂ ਬਾਅਦ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸਬੰਧੀ ਅਗਲੀ ਗਾਰੰਟੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ 26 ਸਤੰਬਰ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਦੇ ਬਦਲੇ ਸਿਆਸੀ ਮਾਹੌਲ ਕਾਰਨ ਉਨ੍ਹਾਂ ਨੇ ਆਪਣਾ ਦੌਰਾ ਕੁੱਝ ਦਿਨਾਂ ਲਈ ਟਾਲ ਦਿੱਤਾ ਸੀ। ਇਸ ਤੋਂ ਪਹਿਲਾਂ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਪੰਜਾਬ ਭਰ ਦੇ ਲੋਕਾਂ ਨੂੰ ਬਿਜਲੀ ਦੇ ਮਾਮਲੇ ‘ਚ ਗਾਰੰਟੀ ਦੇ ਚੁੱਕੇ ਹਨ। ਹੁਣ ਇਸ ਵਾਰ ਉਨ੍ਹਾਂ ਵੱਲੋਂ ਅਗਲੀ ਗਾਰੰਟੀ ਦਾ ਐਲਾਨ ਕੀਤਾ ਜਾਵੇਗਾ।