ਫਗਵਾੜਾ ( ਸ਼ਰਨਜੀਤ ਸਿੰਘ ਸੋਨੀ )
ਫਗਵਾੜਾ ਸ਼ਹਿਰ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਤੋਸ਼ ਕੁਮਾਰ ਗੋਗੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਵਲੋਂ ਪੰਜਾਬ ਦੇ ਸਾਰੇ ਜ਼ਿਿਲਆ ਵਿੱਚ ਪ੍ਰੈਸ ਕਾਨਫਰੰਸ ਕਰਕੇ ਬਾਬਾ ਸਾਹਿਬ ਅੰਬੇਡਕਰ ਦਾ ਇੱਕ ਕਲੈਡਰ ਰਿਲੀਜ਼ ਕੀਤਾ ਗਿਆ। ਇਸੇ ਲੜੀ ਤਹਿਤ ਅੱਜ ਫਗਵਾੜਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਵਲੋਂ ਬਾਬਾ ਸਾਹਿਬ ਅੰਬੇਡਕਰ ਦਾ ਕਲੈਡਰ ਰਿਲੀਜ਼ ਕੀਤਾ ਗਿਆ। ਅੱਗੇ ਗਲਬਾਤ ਕਰਦਿਆਂ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਇਸ ਕਲੈਡਰ ਦੇ ਰਿਲੀਜ਼ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਰਵਾਇਤੀ ਪਾਰਟੀਆਂ ਦੇ ਅਸਲ ਸੱਚ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ,ਭਾਜਪਾ ਸਰਕਾਰਾਂ ਨੇ ਹਮੇਸ਼ਾ ਹੀ ਲੋਕਾਂ ਨੂੰ ਗੁਮਰਾਹ ਕੀਤਾ ਹੈ ‘ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੌਣਾਂ ਸਮੇਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋ ਕਾਂਗਰਸ ਪਾਰਟੀ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਅੱਗੇ ਗੱਲਬਾਤ ਕਰਦਿਆ ਗੋਗੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਦਿੱਲੀ ਦੇ ਲੋਕਾਂ ਨੂੰ ਚੰਗੀ ਸਰਕਾਰ ਦਿੱਤੀ ਹੈ।ਉਨ੍ਹਾ ਕਿਹਾ ਕਿਹਾ ਕਿ ਕੇਜ਼ਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਇੱਕ ਚੰਗਾ ਨੇਕ ਇਨਸਾਨ ‘ਤੇ ਪੰਜਾਬ ਦੇ ਲੋਕਾਂ ਨੂੰ ਸਮਝਣ ਵਾਲਾ ਹੋਵੇਗਾ। ਇਸ ਮੌਕੇ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਮੈਂਬਰ ਹਾਜ਼ਿਰ ਸਨ