You are currently viewing ਜਿਲ੍ਹਾ ਕਾਂਗਰਸ ਪ੍ਰਧਾਨ ਰਾਣੀ ਸੋਢੀ ਨੇ ਕੀਤੀ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ

ਜਿਲ੍ਹਾ ਕਾਂਗਰਸ ਪ੍ਰਧਾਨ ਰਾਣੀ ਸੋਢੀ ਨੇ ਕੀਤੀ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ

ਫਗਵਾੜਾ 8 ਅਕਤੂਬਰ 
ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬਲਵੀਰ ਰਾਣੀ ਸੋਢੀ ਜਿਲ੍ਹਾ ਪ੍ਰਧਾਨ ਕਪੂਰਥਲਾ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵਿਚ ਕੈਬਿਨੇਟ ਮੰਤਰੀ ਬਣੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਗੁਲਦਸਤਾ ਭੇਂਟ ਕਰਕੇ ਉਹਨਾਂ ਨੂੰ ਕੈਬਿਨੇਟ ਮੰਤਰੀ ਬਣਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਪੰਜਾਬ ਦੀ ਸਿਆਸਤ ਅਤੇ ਖਾਸ ਤੌਰ ਤੇ ਜਿਲ੍ਹਾ ਕਪੂਰਥਲਾ ਦੀਆਂ ਸਿਆਸੀ ਸਰਗਰਮੀਆਂ ਬਾਰੇ ਵੀ ਚਰਚਾ ਹੋਈ।

ਰਾਣਾ ਗੁਰਜੀਤ ਸਿੰਘ ਨੇ ਉਹਨਾਂ ਨੂੰ ਫਗਵਾੜਾ ਤੇ ਕਪੂਰਥਲਾ ਸਮੇਤ ਜਿਲ੍ਹੇ ਦੀਆਂ ਚਾਰੇ ਵਿਧਾਨਸਭਾ ਹਲਕਿਆਂ ਵਿਚ ਸੰਗਠਨ ਨੂੰ ਮਜਬੂਤ ਕਰਨ ਲਈ ਕਿਹਾ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਉਹਨਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਅਗਲੇ ਸਾਲ 2022 ਦੀਆਂ ਵਿਧਾਨਸਭਾ ਚੋਣਾਂ ‘ਚ ਫਗਵਾੜਾ, ਕਪੂਰਥਲਾ, ਭੁਲੱਥ ਤੇ ਸੁਲਤਾਨਪੁਰ ਲੋਧੀ ਸਮੇਤ ਜਿਲ੍ਹੇ ਦੀਆਂ ਸਾਰੀਆਂ ਸੀਟਾਂ ਸ਼ਾਨਦਾਰ ਜਿੱਤ ਨਾਲ ਕਾਂਗਰਸ ਦੀ ਝੋਲੀ ਪਾ ਕੇ ਚਰਨਜੀਤ ਸਿੰਘ ਚੰਨੀ ਨੂੰ ਅਗਲੇ ਪੰਜ ਸਾਲ ਤੱਕ ਪੰਜਾਬੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਜਲਦੀ ਹੀ ਪੂਰੇ ਜਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨਾਲ ਰਾਬਤਾ ਕਰਕੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਕਿਸਾਨਾਂ ਨੂੰ ਲੈ ਕੇ ਪਾਰਟੀ ਦੀਆਂ ਨੀਤੀਆਂ ਅਤੇ ਸੂਬਾ ਸਰਕਾਰ ਦੀਆਂ ਪਿਛਲੇ ਪੰਜ ਸਾਲ ਦੀਆਂ ਪ੍ਰਾਪਤੀਆਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।