You are currently viewing ਬਲਵੀਰ ਰਾਣੀ ਸੋਢੀ ਨੇ ਪਾਂਸ਼ਟਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ * ਕਿਸਾਨਾਂ ਲਈ ਕੀਤੇ ਗਏ ਵਧੀਆ ਪ੍ਰਬੰਧ

ਬਲਵੀਰ ਰਾਣੀ ਸੋਢੀ ਨੇ ਪਾਂਸ਼ਟਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ * ਕਿਸਾਨਾਂ ਲਈ ਕੀਤੇ ਗਏ ਵਧੀਆ ਪ੍ਰਬੰਧ

ਫਗਵਾੜਾ 12 ਅਕਤੂਬਰ
ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਅਤੇ ਜਿਲ੍ਹਾ ਕਪੂਰਥਲਾ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੇ ਅੱਜ ਪਾਂਸ਼ਟਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਇਸ ਮੌਕੇ ਉਹਨਾਂ ਸਰਕਾਰੀ ਪ੍ਰਬੰਧਾਂ ਬਾਰੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਨੂੰ ਫਸਲ ਦੀ ਕੀਮਤ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਕਿਸਾਨਾ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਕਿਸਾਨਾ ਨੂੰ ਲੋੜ ਅਨੁਸਾਰ ਬਾਰਦਾਨਾ ਉਪਲੱਬਧ ਕਰਵਾਇਆ ਜਾਵੇਗਾ। ਉਹਨਾਂ ਕਿਸਾਨ ਵੀਰਾਂ ਨੂੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਖਾ ਕੇ ਅਤੇ ਸਰਕਾਰੀ ਮਾਪਦੰਡ ਅਨੁਸਾਰ ਨਮੀ ਮੁਕਤ ਹਾਲਤ ਵਿਚ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਝੋਨੇ ਦਾ ਪੂੂਰਾ ਮੁੱਲ ਪ੍ਰਾਪਤ ਹੋਵੇ ਅਤੇ ਖੱਜਲ  ਖੁਆਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸ਼ਰਮਾ, ਗੁਰਦਿਆਲ ਸੋਢੀ, ਕਮਲ ਸ਼ਿਵਪੁਰੀ ਤੇ ਬਿੱਲਾ ਬੋਹਾਨੀ ਤੋਂ ਇਲਾਵਾ ਵਿਨੋਦ ਕੁਮਾਰ ਮੈਨੇਜਰ, ਕੈਪਟਨ ਸੋਹਨ ਸਿੰਘ, ਵਰੁਣ ਸ਼ਰਮਾ ਆੜ੍ਹਤੀ, ਬਲਵੀਰ ਸਿੰਘ ਮਹਿਤਾ ਬਘਾਣਾ, ਮਨੀਸ਼ ਕੁਮਾਰ ਆੜਤੀ, ਸੁਖਵੀਰ ਸਿੰਘ ਆੜਤੀ, ਸੋਹਨ ਸਿੰਘ ਆੜਤੀ, ਇੰਸਪੈਕਟਰ ਜਸਵਿੰਦਰ ਕੁਮਾਰ ਮਾਰਕਫੈਡ, ਪਰਮ ਸੁਪਰਵਾਈਜਰ, ਮੇਹਰ ਚੰਦ ਸਾਬਕਾ ਪ੍ਰਧਾਨ, ਹਰਤੇਜ ਸਿੰਘ, ਸੰਤੋਖ ਸਿੰਘ, ਬਲਦੇਵ ਕ੍ਰਿਸ਼ਨ, ਕੇਵਲ ਸਿੰਘ ਫੌਜੀ ਸਮੇਤ ਵੱਖ ਵੱਖ ਪਿੰਡਾਂ ਤੋਂ ਆਪਣੀ ਫਸਲ ਲੈ ਕੇ ਪਹੁੰਚੇ ਕਿਸਾਨ ਵੀਰ ਹਾਜਰ ਸਨ।