ਫਗਵਾੜਾ 20 ਅਕਤੂਬਰ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਹਦੀਆਬਾਦ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਕੈਂਥ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਭਗਵਾਨ ਵਾਲਮੀਕਿ ਜੀ ਦੀ ਪ੍ਰਤੀਮਾ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਸਮੂਹ ਫਗਵਾੜਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਯੁਗਾਂ ਪਹਿਲਾਂ ਆਪਣੀਆਂ ਰਚਨਾਵਾਂ ਰਾਹੀਂ ਧਰਮ ਦਾ ਜੋ ਸੁਨੇਹਾ ਸੰਸਾਰ ਨੂੰ ਦਿੱਤਾ ਸੀ, ਅੱਜ ਵੀ ਉਹ ਓਨਾ ਹੀ ਸਾਰਥਕ ਹੈ। ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸੱਚ, ਹੱਕ ਤੇ ਧਰਮ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਕ੍ਰਿਸ਼ਨ ਕੁਮਾਰ ਹੀਰੋ ਅਤੇ ਹੋਰਨਾਂ ਨੇ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਤੋਂ ਇਲਾਵਾ ਸਾਬਕਾ ਮੇਅਰ ਅਰੁਣ ਖੋਸਲਾ, ਮੰਡਲ ਭਾਜਪਾ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਚਾਚੋਕੀ ਸਮੇਤ ਉਹਨਾਂ ਦੇ ਨਾਲ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਏ ਪਤਵੰਤਿਆਂ ਨੂੰ ਸਿਰੋਪੇ ਪਾ ਕੇ ਸਨਮਾਨਤ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਰੋਹਿਤ ਪਾਠਕ, ਚੰਦਰੇਸ਼ ਕੌਲ, ਭਾਜਯੁਮੋ ਦੇ ਜਿਲ੍ਹਾ ਜਨਰਲ ਸਕੱਤਰ ਨਿਤਿਨ ਚੱਢਾ, ਪਵਨ ਕੁਮਾਰ, ਮਨਿੰਦਰ ਕੌਰ, ਰੀਨਾ ਖੋਸਲਾ, ਮਨੀਸ਼ ਚੌਧਰੀ, ਅਨੁਰਾਗ ਮਨਖੰਡ, ਰਵੀ ਮੰਗਲ, ਕੁਸ਼ ਖੋਸਲਾ, ਪ੍ਰਮੋਦ ਮਿਸ਼ਰਾ, ਰਾਜਪਾਲ ਘਈ, ਮਹਿੰਦਰ ਥਾਪਰ, ਵਿਪਨ ਮਦਾਨ, ਰੋਸ਼ਨ ਕੁਮਾਰ, ਆਸ਼ੂ ਘਈ, ਲੱਕੀ ਸਰਵਟਾ, ਜਸਵਿੰਦਰ ਕੌਰ, ਚੰਦਾ ਮਿਸ਼ਰਾ, ਭਾਰਤੀ ਸ਼ਰਮਾ, ਬੀਰਾ ਰਾਮ ਬਲਜੋਤ, ਪਿੰਦਾ, ਡਾਬਰੀ ਜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਹਾਜਰ ਸਨ।