You are currently viewing ਭਗਵਾਨ ਵਾਲਮੀਕਿ ਅਤੇ ਬਾਬਾ ਜੀਵਨ ਸਿੰਘ ਦੇ ਨਾਂ ‘ਤੇ ਚੇਅਰ ਦੀ ਸਥਾਪਨਾ ਸ਼ਲਾਘਾਯੋਗ ਕਦਮ – ਮਾਨ * ਕਿਹਾ – ਕੈਪਟਨ ਅਮਰਿੰਦਰ ਨੇ ਅਨੁਸਚਿਤ ਜਾਤੀ ਤੋਂ ਹਮੇਸ਼ਾ ਦੂਰੀ ਬਣਾਈ ਰੱਖੀ

ਭਗਵਾਨ ਵਾਲਮੀਕਿ ਅਤੇ ਬਾਬਾ ਜੀਵਨ ਸਿੰਘ ਦੇ ਨਾਂ ‘ਤੇ ਚੇਅਰ ਦੀ ਸਥਾਪਨਾ ਸ਼ਲਾਘਾਯੋਗ ਕਦਮ – ਮਾਨ * ਕਿਹਾ – ਕੈਪਟਨ ਅਮਰਿੰਦਰ ਨੇ ਅਨੁਸਚਿਤ ਜਾਤੀ ਤੋਂ ਹਮੇਸ਼ਾ ਦੂਰੀ ਬਣਾਈ ਰੱਖੀ

ਫਗਵਾੜਾ 2 2   ਅਕਤੂਬਰ 
ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ ਅਤੇ ਸੂਬੇ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਗਵਾਨ ਵਾਲਮੀਕਿ ਅਤੇ ਬਾਬਾ ਜੀਵਨ ਸਿੰਘ ਜੀ ਦੇ ਨਾਂ ‘ਤੇ ਚੇਅਰ ਸਥਾਪਤ ਕਰਨ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮੁੱਚਾ ਵਾਲਮੀਕਿ/ ਮਜ੍ਹਬੀ ਸਿੱਖ ਭਾਈਚਾਰਾ ਇਸ ਮਹਾਨ ਉਪਰਾਲੇ ਲਈ ਮੁੱਖ ਮੰਤਰੀ ਦਾ ਰਿਣੀ ਹੈ ਜਿਹਨਾਂ ਨੇ ‘ਕਰੁਣਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਫਲਸਫੇ ਨੂੰ ਯਾਦ ਰੱਖਣ ਦਾ ਸ਼ਾਨਦਾਰ ਯਤਨ ਕੀਤਾ ਹੈ। ਉਹਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪਹਿਲਾਂ ਤੋਂ ਮੌਜੂਦ ਭਗਵਾਨ ਵਾਲਮੀਕਿ ਚੇਅਰ ਲਈ 5 ਕਰੋੜ ਰੁਪਏ ਰੁਪਏ ਸਾਲਾਨਾ ਦੇਣ ਸਬੰਧੀ ਮੁਖ ਮੰਤਰੀ ਵਲੋਂ ਕੀਤੇ ਐਲਾਨ ਲਈ ਸਮੂਹ ਭਾਈਚਾਰੇ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਵਾਨ ਵਾਲਮੀਕਿ ਦੀ ਸ਼ਾਨਦਾਰ ਵਿਰਾਸਤ ਨੂੰ ਦੁਨੀਆ ਦੇ ਹਰ ਕੋਨੇ ਵਿੱਚ ਕਾਇਮ ਰੱਖਿਆ ਜਾਵੇ। ਸਾਬਕਾ ਮੰਤਰੀ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਲੂ ਸਾਥੀ ਮਹਾਨ ਸਿੱਖ ਯੋਧੇ ਸਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਂ ‘ਤੇ  ਵੀ ਚੇਅਰ  ਸਥਾਪਤ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਬਾਬਾ ਜੀਵਨ ਸਿੰਘ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਲਿਆ ਕਿ ਸਿੱਖ ਪੰਥ ਦੀ ਬੇਮਿਸਾਲ ਸੇਵਾ ਕੀਤੀ ਹੈ। ਉਹਨਾਂ ਜਿੱਥੇ ਸਪਸ਼ਟ ਤੌਰ ਤੇ ਇਹ ਗੱਲ ਕਹੀ ਕਿ ਮੁੱਖ ਮੰਤਰੀ ਚੰਨੀ ਪਿਛਲੇ 20 ਸਾਲਾਂ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਨੂੰ ਮਨਾਉਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਕਾਂਗਰਸੀ ਮੁੱਖ ਮੰਤਰੀ ਹਨ ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਸ.ਸੀ. ਭਾਈਚਾਰੇ ਪ੍ਰਤੀ ਸੰਕੀਰਣ ਮਾਨਸਿਕਤਾ ਰੱਖਣ ਵਾਲਾ ਆਗੂ ਦਸਦਿਆਂ ਕਿਹਾ ਕਿ ਮਹਾਰਾਜਾ ਪਟਿਆਲਾ ਨੇ ਆਪਣੇ ਨੌਂ ਸਾਲ ਤੋਂ ਵੱਧ ਦੇ ਕਾਰਜਕਾਲ ਦੌਰਾਨ ਭਗਵਾਨ ਵਾਲਮੀਕਿ ਜੀ ਜਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨਾਲ ਸਬੰਧਤ ਕਿਸੇ ਵੀ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਖੇਚਲ ਨਹੀਂ ਕੀਤੀ।