ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੂਡ਼ੇਕੇ ਕਲਾਂ ਅਨਾਜ ਮੰਡੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਲੱਗੇ ਫਲੈਕਸ ਬੋਰਡਾਂ ਤੇ ਕਾਲਖ ਮਲ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਅੱਗੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਰਮੇ ਨਾਲ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ 60 ਹਜ਼ਾਰ ਅਤੇ ਮਜਦੂਰ ਨੂੰ 30 ਹਜ਼ਾਰ ਪ੍ਰਤੀ ਪਰਿਵਾਰ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀ ਵੱਲੋਂ ਅਨਾਜ ਮੰਡੀਆਂ ਵਿੱਚ ਮੁੱਖ ਮੰਤਰੀ ਪੰਜਾਬ ਦੇ ਪੋਸਟਰਾ ਤੇ ਕਾਲਖ ਮਲ ਕੇ ਰੋਸ ਪ੍ਰਗਟ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਪੋਸਟਰਾਂ ਤੇ ਕਾਲਖ ਮਲਣ ਤੋਂ ਇਲਾਵਾ ਨਰਮੇ ਦਾ ਮੁਆਵਜ਼ਾ ਨਾ ਦੇਣ ਵਾਲੀ ਸਰਕਾਰ ਮੁੱਖ ਮੰਤਰੀ ਮੁਰਦਾਬਾਦ ਲੇਖ ਕੇ ਵੀ ਰੋਸ ਪ੍ਰਗਟ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਆਗੂਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਪੂਰੀਆਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਕਾਂਗਰਸੀ ਲੀਡਰਾਂ ਦਾ ਪਿੰਡਾਂ ਵਿਚ ਸਖ਼ਤ ਵਿਰੋਧ ਕੀਤਾ ਜਾਵੇਗਾ।