You are currently viewing Diwali 2021: ਦਿੱਲੀ ਤੋਂ ਬਾਅਦ ਹੁਣ ਹਰਿਆਣਾ ‘ਚ ਵੀ ਪਟਾਕਿਆਂ ‘ਤੇ ਲੱਗੀ ਪਾਬੰਦੀ

Diwali 2021: ਦਿੱਲੀ ਤੋਂ ਬਾਅਦ ਹੁਣ ਹਰਿਆਣਾ ‘ਚ ਵੀ ਪਟਾਕਿਆਂ ‘ਤੇ ਲੱਗੀ ਪਾਬੰਦੀ

ਦਿੱਲੀ ਤੋਂ ਬਾਅਦ ਹੁਣ ਹਰਿਆਣਾ ਦੇ 14 ਜ਼ਿਲ੍ਹਿਆਂ ‘ਚ ਵੀ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਰਾਜ ਵਿੱਚ ਐਨਸੀਆਰ ਦੇ ਨਾਲ-ਨਾਲ 14 ਜ਼ਿਲ੍ਹਿਆਂ ਵਿੱਚ ਪਟਾਕਿਆਂ ਦੀ ਵਰਤੋਂ ਅਤੇ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।

ਲੋਕ ਪ੍ਰਦੂਸ਼ਿਤ ਇਲਾਕਿਆਂ ਵਿੱਚ ਵੀ ਪਟਾਕਿਆਂ ਦੀ ਵਰਤੋਂ ਨਹੀਂ ਕਰ ਸਕਣਗੇ। ਲੋਕ ਸਿਰਫ਼ ਗ੍ਰੀਨ ਪਟਾਕੇ ਹੀ ਵਰਤ ਸਕਦੇ ਹਨ। ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਸਮਾਂ ਵੀ ਤੈਅ ਕਰ ਦਿੱਤਾ ਹੈ। ਦੀਵਾਲੀ ‘ਤੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਦੌਰਾਨ ਪੁਲਿਸ ਟੀਮਾਂ ਵੀ ਨਿਰੀਖਣ ਕਰਨਗੀਆਂ। ਇਹ ਹਦਾਇਤਾਂ ਖ਼ਰਾਬ ਹਵਾ ਗੁਣਵੱਤਾ ਵਾਲੇ ਸ਼ਹਿਰਾਂ ਅਤੇ ਕਸਬਿਆਂ ‘ਤੇ ਲਾਗੂ ਹੋਣਗੀਆਂ।

ਹਰਿਆਣਾ ਸਰਕਾਰ ਨੇ ਦੀਵਾਲੀ, ਗੁਰਪੁਰਬ ਅਤੇ ਛੱਠ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਐਨਸੀਆਰ ਵਿੱਚ ਪੈਂਦੇ ਸਾਰੇ 14 ਜ਼ਿਲ੍ਹਿਆਂ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਪਟਾਕਿਆਂ ‘ਤੇ ਪਾਬੰਦੀ

ਹਰਿਆਣਾ ਦੇ ਚਰਖੀ ਦਾਦਰੀ, ਫਰੀਦਾਬਾਦ, ਗੁਰੂਗ੍ਰਾਮ, ਝੱਜਰ, ਜੀਂਦ, ਕਰਨਾਲ, ਮਹਿੰਦਰਗੜ੍ਹ, ਨੂਹ, ਪਲਵਲ, ਪਾਣੀਪਤ, ਰੋਹਤਕ, ਰੇਵਾੜੀ ਅਤੇ ਸੋਨੀਪਤ ਜ਼ਿਲਿਆਂ ‘ਚ ਪਟਾਕਿਆਂ ‘ਤੇ ਪਾਬੰਦੀ ਹੈ।

ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਗਰੀਨ ਪਟਾਕੇ ਚਲਾਏ ਜਾ ਸਕਦੇ ਹਨ। ਛਠ ਤਿਉਹਾਰ ‘ਤੇ ਸਵੇਰੇ 6 ਵਜੇ ਤੋਂ ਸਵੇਰੇ 8 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਨਵੇਂ ਸਾਲ ਦੇ ਮੌਕੇ ‘ਤੇ ਰਾਤ 11:55 ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਸਿਰਫ਼ ਲਾਇਸੰਸਸ਼ੁਦਾ ਵਿਕਰੇਤਾ ਹੀ ਪਟਾਕੇ ਵੇਚ ਸਕਣਗੇ, ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।