You are currently viewing ਕੱਲ੍ਹ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਕੱਲ੍ਹ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਅਮਿਤ ਸ਼ਾਹ ਨੇ ਟਵੀਟ ਕੀਤਾ ਹੈ- ਇਸ ਫੈਸਲੇ ਨਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਇਕ ਵੱਡੇ ਫੈਸਲੇ ਵਿਚ ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’

ਭਲਕ ਤੋਂ ਲਾਂਘਾ ਖੁੱਲ੍ਹ ਜਾਵੇਗਾ। ਕੋਵਿਡ -19 ਦੇ ਪ੍ਰਕੋਪ ਕਾਰਨ ਮਾਰਚ 2020 ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।