You are currently viewing Punjab Election 2022- ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਗਠਜੋੜ ਦਾ ਐਲਾਨ

Punjab Election 2022- ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਗਠਜੋੜ ਦਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਆਪਣੀ ਪਾਰਟੀ ਦੇ ਗਠਜੋੜ ਦਾ ਐਲਾਨ ਕੀਤਾ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣ ਲਈ ਨਵੀਂ ਦਿੱਲੀ ਪਹੁੰਚੇ ਸਨ, ਜਿੱਥੇ ਦੋਵੇਂ ਪਾਰਟੀਆਂ ਗਠਜੋੜ ‘ਤੇ ਸਹਿਮਤ ਹੋ ਗਈ ਹੈ।

ਗਠਜੋੜ ਬਾਰੇ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਅਸੀਂ ਚੋਣਾਂ ਲਈ ਤਿਆਰ ਹਾਂ ਅਤੇ ਅਸੀਂ ਇਹ ਚੋਣ ਜਿੱਤਣ ਜਾ ਰਹੇ ਹਾਂ। ਸੀਟ ਵੰਡ ਦਾ ਫੈਸਲਾ ਜਿੱਤ ਦੀ ਪਹਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਟ-ਟੂ-ਸੀਟ ਦੇ ਆਧਾਰ ‘ਤੇ ਲਿਆ ਜਾਵੇਗਾ, ਸਾਨੂੰ ਇਹ ਚੋਣ ਜਿੱਤਣ ਲਈ 101% ਯਕੀਨ ਹੈ।

ਭਾਜਪਾ ਨੇ ਵੀ ਇਸ ਗਠਜੋੜ ‘ਤੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ। ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤੀ ਨੇ ਕਿਹਾ ਕਿ 7 ਦੌਰ ਦੀ ਗੱਲਬਾਤ ਤੋਂ ਬਾਅਦ ਅੱਜ ਮੈਂ ਪੁਸ਼ਟੀ ਕਰਦਾ ਹਾਂ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਜਾ ਰਹੇ ਹਨ। ਸੀਟ ਸ਼ੇਅਰ ਵਰਗੇ ਵਿਸ਼ਿਆਂ ‘ਤੇ ਬਾਅਦ ਵਿੱਚ ਚਰਚਾ ਕੀਤੀ ਜਾਵੇਗੀ।