You are currently viewing ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਉਤੇ PM ਮੋਦੀ ਵੱਲੋਂ ਵੱਡਾ ਐਲਾਨ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਉਤੇ PM ਮੋਦੀ ਵੱਲੋਂ ਵੱਡਾ ਐਲਾਨ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਹਰ ਸਾਲ 26 ਦਸੰਬਰ ਦਾ ਦਿਨ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ।

ਇਹ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਰ ਨੂੰ ਸਮਰਪਤ ਹੋਵੇਗਾ।

ਉਨ੍ਹਾਂ ਨੇ ਇਕ ਤੋਂ ਬਾਅਦ ਇਕ ਟਵੀਟ ਕਰਕੇ ਜਿਥੇ ਗੁਰੂ ਗੋਬਿੰਦ ਸਿੰਘ ਜੀ ਕੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ, ਉਥੇ ਕਿਹਾ ਕਿ ‘ਵੀਰ ਬਾਲ ਦਿਵਸ’ ਉਸੇ ਦਿਨ ਹੋਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ।

ਉਨ੍ਹਾਂ ਨੇ ਧਰਮ ਦੇ ਮਹਾਨ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੁਨੇਹਾ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।

ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਇਸ ਗੱਲ ਦੀ ਖੁਸ਼ੀ ਰਹੇਗੀ ਕਿ ਉਨ੍ਹਾਂ ਦੀ ਸਰਕਾਰ ਨੂੰ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ।

ਉਨ੍ਹਾਂ 2017 ਵਿਚ ਮਨਾਏ ਗਏ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਮੌਕੇ ਆਪਣੇ ਪਟਨਾ ਦੌਰੇ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ ਉਹ ਸ੍ਰੀ ਪਟਨਾ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ।