ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਤਬਾਹੀ ਮਚਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇਜ਼ੀ ਨਾਲ ਵੱਧਦੇ ਮਾਮਲਿਆਂ ਦੇ ਵਿਚਕਾਰ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕਰ ਰਹੇ ਹਨ। ਇਸ ਵਰਚੁਅਲ ਮੀਟਿੰਗ ਵਿੱਚ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਤੀਜੀ ਲਹਿਰ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਦੇਸ਼ ਵਿੱਚ ਪਾਜ਼ੀਟੀਵਿਟੀ ਦਰ 10% ਨੂੰ ਪਾਰ ਕਰ ਗਈ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਮੋਦੀ ਇਨਫੈਕਸ਼ਨ ਨੂੰ ਰੋਕਣ ਲਈ ਲਾਕਡਾਊਨ ਵਰਗੇ ਸਖਤ ਕਦਮ ਚੁੱਕਣ ਦੇ ਨਿਰਦੇਸ਼ ਦੇ ਸਕਦੇ ਹਨ।
ਪੀਐਮਓ ਦੇ ਅਧਿਕਾਰੀਆਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ, ਕੈਬਨਿਟ ਸਕੱਤਰ ਰਾਜੀਵ ਗਾਬਾ, ਗ੍ਰਹਿ ਸਕੱਤਰ ਅਜੈ ਭੱਲਾ, ਸਿਹਤ ਸਕੱਤਰ ਰਾਜੇਸ਼ ਭੂਸ਼ਣ, ਆਈਸੀਐਮਆਰ ਦੇ ਡੀਜੀ ਸਮੇਤ ਕਈ ਅਧਿਕਾਰੀ ਮੌਜੂਦ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 83 ਹਜ਼ਾਰ 790 ਹੋ ਗਈ ਹੈ। ਅੰਕੜਿਆਂ ਮੁਤਾਬਕ ਕੱਲ੍ਹ 40 ਹਜ਼ਾਰ 863 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 44 ਲੱਖ 53 ਹਜ਼ਾਰ 603 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਹੁਣ 5 ਲੱਖ 90 ਹਜ਼ਾਰ 611 ਹੋ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।