ਚੰਡੀਗੜ੍ਹ: Punjab News: ਡਰੱਗ ਕੇਸ (Drug Case) ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮਾਮਲੇ ਵਿੱਚ ਮੰਗਲਵਾਰ ਹਾਈਕੋਰਟ (High Court) ਤੋਂ ਵੱਡੀ ਰਾਹਤ ਮਿਲੀ ਹੈ। ਉਚ ਅਦਾਲਤ ਨੇ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) ‘ਤੇ 3 ਦਿਨ ਲਈ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਤਿੰਨ ਦਿਨਾਂ ਤੱਕ ਐਨਡੀਪੀਐਸ ਮਾਮਲੇ ਵਿੱਚ ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।
ਹਾਈ ਕੋਰਟ ਨੇ 44 ਪੰਨਿਆਂ ਦੇ ਹੁਕਮ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਵਿੱਚ ਐਸਐਲਪੀ ਦਾਇਰ ਕਰਨ ਲਈ ਸਿਰਫ਼ ਤਿੰਨ ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਹਾਲਾਂਕਿ ਮਜੀਠੀਆ ਨੇ ਆਪਣੀ ਪਟੀਸ਼ਨ ‘ਚ ਗ੍ਰਿਫਤਾਰੀ ‘ਤੇ 7 ਦਿਨਾਂ ਲਈ ਸਟੇਅ ਮੰਗੀ ਸੀ ਪਰ ਅਦਾਲਤ ਨੇ ਸਿਰਫ 3 ਦਿਨ ਦਿੱਤੇ ਹਨ। ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਦੋ ਕੇਸਾਂ ਦਾ ਹਵਾਲਾ ਦਿੱਤਾ ਹੈ। ਇਹ ਦੋਵੇਂ ਮਾਮਲੇ ਪੰਜਾਬ ਸਰਕਾਰ ਦੇ ਵਕੀਲਾਂ ਦੀ ਤਰਫੋਂ ਹਾਈ ਕੋਰਟ ਵਿੱਚ ਰੱਖੇ ਗਏ ਸਨ, ਜਿਸ ਵਿੱਚ ਸਪੱਸ਼ਟ ਹਦਾਇਤਾਂ ਸਨ ਕਿ ਮੁਲਜ਼ਮਾਂ ਨੂੰ ਐਨਡੀਪੀਸੀ ਐਕਟ 37 ਤਹਿਤ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਮਜੀਠੀਆ ਵੱਲੋਂ ਦਾਖਲ ਕੀਤੀ ਗਈ ਅਰਜ਼ੀ
ਹਾਈਕੋਰਟ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਨੂੰ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਦੂਜੇ ਪਾਸੇ ਮਜੀਠੀਆ ਦੇ ਵਕੀਲ ਦਿੱਲੀ ‘ਚ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਐੱਸਐੱਲਪੀ ਦਾਇਰ ਕਰਨ ਦੀ ਤਿਆਰੀ ਕਰ ਰਹੇ ਹਨ, ਹਾਲਾਂਕਿ ਅਦਾਲਤ ਦਾ ਹੁਕਮ 24 ਤਰੀਕ ਨੂੰ ਹੈ | ਇਸ ਲਈ ਸਿਰਫ 3 ਦਿਨਾਂ ‘ਚ ਮਜੀਠੀਆ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨੀ ਪਵੇਗੀ।
ਮਜੀਠੀਆ ਵੱਲੋਂ ਦਾਖਲ ਅਰਜ਼ੀ।
ਇਸਤੋਂ ਬਾਅਦ ਉਨ੍ਹਾਂ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਜਾਵੇਗੀ। ਇਸ ਦੌਰਾਨ ਪੰਜਾਬ ਪੁਲਿਸ ਦੀ ਟੀਮ ਲਗਾਤਾਰ ਮਜੀਠੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ, ਜਿਸ ਨੂੰ ਅਕਾਲੀ ਦਲ ਨੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ।