You are currently viewing ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਪੰਜਾਬ ਸਣੇ ਉੱਤਰੀ ਭਾਰਤ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੀਤ ਲਹਿਰ ਚੱਲਣ ਸਣੇ ਸੰਘਣੀ ਧੁੰਦ ਪੈ ਰਹੀ ਹੈ ਜਿਸ ਨਾਲ ਆਮ ਜਨਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ ਤੇ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਆਉਣ-ਜਾਣ ਵਾਲਿਆਂ ਨੂੰ ਕਈ ਦਿੱਕਤਾਂ ਪੇਸ਼ ਆ ਰਹੀਆਂ ਹਨ। ਸੀਤ ਲਹਿਰ ਕਾਰਨ ਪੰਜਾਬ ਤੇ ਹਰਿਆਣਾ ਵਿਚ ਠੰਡ ਦਿਨੋ-ਦਿਨ ਵੱਧਦੀ ਜਾ ਰਹੀ ਹੈ ਤੇ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। IMD ਮੁਤਾਬਕ ਪੰਜਾਬ ਵਿਚ 3 ਫਰਵਰੀ ਨੂੰ ਮੀਂਹ ਤੇ 4 ਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬਠਿੰਡਾ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ ਸਭ ਤੋਂ ਘੱਟ 2.4 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 5 ਡਿਗਰੀ ਸੈਲਸੀਅਸ, ਲੁਧਿਆਣਾ ਦਾ 6.6 ਡਿਗਰੀ ਸੈਲਸੀਅਸ, ਪਟਿਆਲਾ ਦਾ 7.8 ਡਿਗਰੀ ਸੈਲਸੀਅਸ, ਪਠਾਨਕੋਟ ਦਾ 6.6 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 5.2 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 6 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਦਾ 4.6 ਡਿਗਰੀ ਸੈਲਸੀਅਸ, ਬਰਨਾਲਾ ਦਾ 5.2 ਡਿਗਰੀ ਸੈਲਸੀਅਸ, ਬਠਿੰਡਾ ਦਾ 7.2 ਡਿਗਰੀ ਸੈਲਸੀਅਸ, ਫਿਰੋਜ਼ਪੁਰ ਦਾ 4.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 5 ਡਿਗਰੀ ਸੈਲਸੀਅਸ, ਜਲੰਧਰ ਦਾ 3.5 ਡਿਗਰੀ ਸੈਲਸੀਅਸ, ਕਪੂਰਥਲਾ ਦਾ 3.7 ਡਿਗਰੀ ਸੈਲਸੀਅਸ, ਮੋਗਾ ਦਾ 3.1 ਡਿਗਰੀ ਸੈਲਸੀਅਸ, ਮੁਹਾਲੀ ਦਾ 10 ਡਿਗਰੀ ਸੈਲਸੀਅਸ ਤੇ ਮੁਕਤਸਰ ਦਾ ਤਾਪਮਾਨ 3.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ਤੇ ਨਾਲ-ਨਾਲ ਹਰਿਆਣਾ ਵਿਚ ਵੀ ਠੰਡ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਸਿਰਸਾ ਵਿਚ ਅੱਜ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਜੋ ਕਿ 4.7 ਡਿਗਰੀ ਸੈਲਸੀਅਸ ਸੀ। ਅੰਬਾਲਾ ਦਾ ਤਾਪਮਾਨ 9.5 ਡਿਗਰੀ ਸੈਲਸੀਅਸ, ਹਿਸਾਰ ਦਾ 7.6 ਡਿਗਰੀ ਸੈਲਸੀਅਸ, ਕਰਨਾਲ ਦਾ 8.8 ਡਿਗਰੀ ਸੈਲਸੀਅਸ, ਰੋਹਤਕ ਦਾ 10 ਡਿਗਰੀ ਸੈਲਸੀਅਸ, ਗੁਰੂਗ੍ਰਾਮ ਦਾ 8.6 ਡਿਗਰੀ ਸੈਲਸੀਅਸ, ਭਿਵਾਨੀ ਦਾ 8.9 ਡਿਗਰੀ ਸੈਲਸੀਅਸ, ਫਤਿਆਬਾਦ ਦਾ 6.1 ਡਿਗਰੀ ਸੈਲਸੀਅਸ, ਜੀਂਦ ਦਾ 8.8 ਡਿਗਰੀ ਸੈਲਸੀਅਸ ਤੇ ਪੰਚਕੂਲਾ ਦਾ ਤਾਪਮਾਨ 5.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।