You are currently viewing ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਆਜਾਦ ਕਰਨ ਦਾ ਹੁਕਮ ਜਾਰੀ ਕਰੇ ਮੋਦੀ ਸਰਕਾਰ – ਸਿੱਖ ਆਗੂ * ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੂੰ ਦਿੱਤਾ ਮੰਗ ਪੱਤਰ

ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਆਜਾਦ ਕਰਨ ਦਾ ਹੁਕਮ ਜਾਰੀ ਕਰੇ ਮੋਦੀ ਸਰਕਾਰ – ਸਿੱਖ ਆਗੂ * ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੂੰ ਦਿੱਤਾ ਮੰਗ ਪੱਤਰ


ਫਗਵਾੜਾ 9 ਫਰਵਰੀ 

ਤੇਰਾਂ ਮੈਂਬਰੀ ਰਾਜਸੀ ਕੈਦੀ ਰਿਹਾਈ ਕਮੇਟੀ ਦਾ ਵਫਦ ਅੱਜ ਹਲਕਾ ਵਿਧਾਨਸਭਾ ਫਗਵਾੜਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਿਜੇ ਸਾਂਪਲਾ ਨੂੰ ਮਿਲਿਆ। ਇਸ ਮੌਕੇ ਉਹਨਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜਰੀ ਵਿਚ ਵਿਜੇ ਸਾਂਪਲਾ ਨੂੰ ਇਕ ਮੰਗ ਪੱਤਰ ਦੇ ਕੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਦੀ ਸਰਕਾਰ ਤੋਂ ਹੁਕਮ ਜਾਰੀ ਕਰਵਾਉਣ ਦੀ ਮੰਗ ਕੀਤੀ। ਇਸ ਦੌਰਾਨ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਕੇਸ ਲੜਨ ਵਾਲੇ ਮਨੁੱਖੀ ਅਧਿਕਾਰਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਵੱਲੋਂ ਸੰਖੇਪ ਵਿਚ ਸਾਰਾ ਮਸਲਾ ਭਾਜਪਾ ਆਗੂਆਂਂ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ 11 ਅਕਤੂਬਰ 2019 ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਲਈ ਕਿਹਾ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇੰਚਾਰਜ ਭਾਜਪਾ ਪੰਜਾਬ ਨੇ ਮੌਕੇ ਤੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਬਹੁਤ ਜਲਦ ਨੋਟੀਫਿਕੇਸ਼ਨ ਨੂੰ ਪੂਰਨ ਤੌਰ ਤੇ ਲਾਗੂ ਕਰਦਿਆਂਂਬਾਕੀ ਰਹਿੰਦੇ 2 ਰਾਜਸੀ ਕੈਦੀਆਂਂਭਾਈ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੇੜਾ ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਵੀ ਜ਼ਰੂਰੀ ਦਫ਼ਤਰੀ ਕਾਰਵਾਈ ਆਰੰਭੀ ਜਾਵੇਗੀ। ਵਫਦ ਵਿਚ ਭਾਈ ਹਰਦੀਪ ਸਿੰਘ ਡਿਬਡਿਬਾ ਪ੍ਰਧਾਨ ਰਾਜਸਥਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ. ਗੁਰਚਰਨ ਸਿੰਘ ਧਰਮ ਪਿਤਾ ਭਾਈ ਜਗਤਾਰ ਸਿੰਘ ਹਵਾਰਾ, ਸੁਖਦੇਵ ਸਿੰਘ ਫਗਵਾੜਾ ਅਲਾਇੰਸ  ਆਫ ਸਿੱਖ ਆਰਗੇਨਾਈਜੇਸ਼ਨਜ਼, ਹਰਜਿੰਦਰ ਸਿੰਘ ਮਾਝੀ ਦਰਬਾਰ ਏ ਖਾਲਸਾ, ਕਿਸਾਨ ਆਗੂ ਗੁਰਪਾਲ ਸਿੰਘ ਮੌਲੀ, ਸ੍ਰ. ਜਸਪਾਲ ਸਿੰਘ ਮੰਝਪੁਰ ਮਨੁੱਖੀ ਅਧਿਕਾਰਾਂ ਦੇ ਵਕੀਲ, ਅਮਰਜੀਤ ਸਿੰਘ ਸੰਧੂ ਕਿਸਾਨ ਆਗੂ, ਮਨਜੀਤ ਸਿੰਘ ਅਕਾਲ ਸਟੂਡੈਂਟਸ ਫੈਡਰੇਸ਼ਨ ਆਦਿ ਸ਼ਾਮਲ ਸਨ।