You are currently viewing ਪੰਜਾਬ ਚੋਣਾਂ 2022 : ਮਾਹੀ ਗਿੱਲ ਤੇ ਬੀਜੇਪੀ ਉਮੀਦਵਾਰ ਰਾਣਾ ਸੋਢੀ ਦੇ ਬੇਟੇ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਚੋਣਾਂ 2022 : ਮਾਹੀ ਗਿੱਲ ਤੇ ਬੀਜੇਪੀ ਉਮੀਦਵਾਰ ਰਾਣਾ ਸੋਢੀ ਦੇ ਬੇਟੇ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ ਥਾਣਾ ਕੈਂਟ ਪੁਲਿਸ ਨੇ ਬਿਨਾਂ ਇਜਾਜ਼ਤ ਦੇ ਪ੍ਰਚਾਰ ਕਰਨ ‘ਤੇ ਹਾਲ ਹੀ ਵਿੱਚ ਬੀਜੇਪੀ ਵਿੱਚ ਸ਼ਾਮਲ ਹੋਈ ਅਦਾਕਾਰਾ ਮਾਹੀ ਗਿੱਲ ਤੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮਿਤ ਸਿੰਘ ਹੀਰਾ ਸੋਢੀ ਖਿਲਾਫ ਮਾਮਲਾ ਦਰਜ ਕੀਤਾ ਹੈ।

ਪੁਲਿਸ ਮੁਤਾਬਕ ਫਿਰੋਜ਼ਪੁਰ ਛਾਉਣੀ ਦੇ ਆਜ਼ਾਦ ਚੌਂਕ ‘ਤੇ 11 ਫਰਵਰੀ ਨੂੰ ਬੀਜੇਪੀ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਰੈਲੀ ਕੀਤੀ ਗਈ ਸੀ। ਰੈਲੀ ਨੂੰ ਸਟੇਜ ‘ਤੇ ਉਮੀਦਵਾਰ ਦਾ ਪੁੱਤਰ ਅਨੁਮੀਤ ਸਿੰਘ ਸੋਢੀ ਤੇ ਅਦਾਕਾਰਾ ਮਾਹੀ ਗਿੱਲ ਸੰਬੋਧਤ ਕਰ ਰਹੇ ਸਨ। ਦੋਵਾਂ ਦੇ ਨਾਲ 20 ਹੋਰ ਲੋਕ ਸਨ। ਜਾਂਚ ਵਿੱਚ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਆਜ਼ਾਦ ਚੌਂਕ ‘ਤੇ ਰੈਲੀ ਕਰਨ ਲਈ ਜ਼ਿਲ੍ਹਾ ਚੋਣ ਕਮਿਸ਼ਨ ਤੋਂ ਇਜਾਜ਼ਤ ਨਹੀਂ ਲਈ ਸੀ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਮਾਹੀ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਤੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਸੀ।