You are currently viewing ਰੋਡ ਸ਼ੋਅ ‘ਚ ਕੇਜਰੀਵਾਲ ਬੋਲੇ, ‘ਸਾਡੇ ਵਿਧਾਇਕ ਇਧਰ-ਉਧਰ ਕਰਨਗੇ ਤਾਂ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ’

ਰੋਡ ਸ਼ੋਅ ‘ਚ ਕੇਜਰੀਵਾਲ ਬੋਲੇ, ‘ਸਾਡੇ ਵਿਧਾਇਕ ਇਧਰ-ਉਧਰ ਕਰਨਗੇ ਤਾਂ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ’

ਅੰਮ੍ਰਿਤਸਰ: ਜਿੱਤ ਤੋਂ ਬਾਅਦ ਅੰਮ੍ਰਿਤਸਰ ਮੈਗਾ ਰੋਡ ਸ਼ੋਅ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ। ਹੁਣ ਪੰਜਾਬ ਦਾ ਵਿਕਾਸ ਹੀ ਵਿਕਾਸ ਹੋਵੇਗਾ। ਆਮ ਆਦਮੀ ਪਾਰਟੀ ਨੇ ਜੋ ਵਾਅਦਾ ਕੀਤਾ ਹੈ, ਉਹ ਸਾਰੇ ਪੂਰੇ ਹੋਣਗੇ। ਕਿਸੇ ਵਿਚ ਸਮਾਂ ਲੱਗੇਗਾ ਤੇ ਕਈ ਜਲਦ ਪੂਰੇ ਹੋ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਵਿਧਾਇਕ ਇੱਧਰ-ਉਧਰ ਕਰਨਗੇ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਬਹੁਤ ਵੱਡਾ ਇਨਕਲਾਬ ਆ ਗਿਆ ਹੈ ਕਿ ਸਾਰੇ ਹਾਰ ਗਏ। ਇਹ ਬਹੁਤ ਵੱਡਾ ਇਨਕਲਾਬ ਹੈ ਤੇ ਇਹ ਪੰਜਾਬ ਦੇ ਲੋਕ ਹੀ ਕਰ ਸਕਦੇ ਸਨ। ਪੂਰੀ ਦੁਨੀਆ ਵਿਚ ਅਤੇ ਕਿਸੇ ਵਿਚ ਇੰਨੀ ਤਾਕਤ ਨਹੀਂ ਸੀ। ਕਈ ਸਾਲਾਂ ਦੇ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਇੱਕ ਈਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਹੁਣ ਈਮਾਨਦਾਰ ਸਰਕਾਰ ਬਣੇਗੀ।

ਗੌਰਤਲਬ ਹੈ ਕਿ ਪੰਜਾਬ ਵਿਚ 16 ਮਾਰਚ ਨੂੰ ਸਿਰਫ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਕੈਬਨਿਟ ਲਈ ਚੁਣੇ ਜਾਣ ਵਾਲੇ ਮੰਤਰੀ 16 ਮਾਰਚ ਦੇ ਦਿਨ ਸਹੁੰ ਨਹੀਂ ਚੁੱਕਣਗੇ। ਉਨ੍ਹਾਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ। ਭਗਵੰਤ ਮਾਨ ਪਿੰਡ ਖਟਕੜਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਮਾਰੋਹ ਵਿੱਚ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।

ਦੱਸ ਦੇਈਏ ਕਿ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਨ ਲਈ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਵੱਡਾ ਰੋਡ ਸ਼ੋਅ ਕੱਢ ਰਹੇ ਹਨ। ਸਭ ਤੋਂ ਪਹਿਲਾਂ ਉਹ ਸਾਰੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਇਸ ਪਿੱਛੋਂ ਜ਼ਲ੍ਹਿਆਂਵਾਲਾ ਬਾਗ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਦੁਰਗਿਆਨਾ ਮੰਦਰ ਮੱਥਾ ਟੇਕਿਆ।