You are currently viewing ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਦੀ ਗੋਲੀਆਂ ਮਾਰ ਕੇ ਹੱਤਿਆ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਦੀ ਗੋਲੀਆਂ ਮਾਰ ਕੇ ਹੱਤਿਆ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜ਼ਿਲ੍ਹੇ ਦੇ ਮੱਲ੍ਹੀਆਂ ਖੁਰਦ ਕਬੱਡੀ ਕੱਪ ਦੌਰਾਨ ਵਾਪਰੀ ਦੱਸੀ ਜਾ ਰਹੀ ਹੈ, ਜਿੱਥੇ ਚਿੱਟੇ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਸੰਦੀਪ ਨੰਗਲ ਅੰਬੀਆਂ ‘ਤੇ ਹਮਲਾ ਕੀਤਾ ਗਿਆ। 38 ਸਾਲਾ ਸੰਦੀਪ ਨੰਗਲ ਅੰਬੀਆਂ ਕਬੱਡੀ ਕਰਕੇ ਵਿਦੇਸ਼ਾਂ ਵਿਚ ਵੀ ਨਾਮਣਾ ਖੱਟ ਚੁੱਕਾ ਸੀ। ਮਿਲੀ ਜਾਣਕਾਰੀ ਅਨੁਸਾਰ ਮੱਲ੍ਹੀਆਂ ਪਿੰਡ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ, ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਉਨ੍ਹਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਦਾ ਕਹਿਣਾ ਹੈ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ। ਮੁਢਲੀ ਜਾਂਚ ਪਿੱਛੋਂ ਪੁਲਿਸ ਨੇ ਆਖਿਆ ਹੈ ਕਿ ਮੌਕੇ ਤੋਂ ਗੋਲੀਆਂ ਦੇ ਖੋਲ ਮਿਲੇ ਹਨ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਗਲਾਤਾਰ ਗੋਲੀਆਂ ਚੱਲ਼ਣ ਦੀ ਆਵਾਜ਼ ਆ ਰਹੀ ਹੈ। ਲੋਕ ਭੱਜ ਰਹੇ ਹਨ।