You are currently viewing ਹਰਭਜਨ ਸਿੰਘ ਵੱਲੋਂ ਰਾਜ ਸਭਾ ਮੈਂਬਰ ਵਜੋਂ ਮਿਲਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਲਈ ਦੇਣ ਦਾ ਫੈਸਲਾ

ਹਰਭਜਨ ਸਿੰਘ ਵੱਲੋਂ ਰਾਜ ਸਭਾ ਮੈਂਬਰ ਵਜੋਂ ਮਿਲਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਲਈ ਦੇਣ ਦਾ ਫੈਸਲਾ

ਸਾਬਕਾ ਕ੍ਰਿਕਟਰ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਆਪਣੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ  ਦੇਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ ਤੇ ਲਿਖਿਆ ਹੈ-ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਿਚ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ, ਕਰਾਂਗਾ।


ਦੱਸ ਦਈਏ ਕਿ ਹਰਭਜਨ ਸਿੰਘ ਹਾਲ ਹੀ ਵਿਚ ਰਾਜ ਸਭਾ ਮੈਂਬਰ ਚੁਣੇ ਗਏ ਹਨ। ਪੰਜਾਬ ਤੋਂ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਭੇਜਿਆ ਗਿਆ ਹੈ।