You are currently viewing ਨਵ ਨਿਯੁਕਤ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨੂੰ ਮਿਲੇ ਲਾਇਨ ਗੁਰਦੀਪ ਸਿੰਘ ਕੰਗ * ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁੱਭ ਇੱਛਾਵਾਂ

ਨਵ ਨਿਯੁਕਤ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨੂੰ ਮਿਲੇ ਲਾਇਨ ਗੁਰਦੀਪ ਸਿੰਘ ਕੰਗ * ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁੱਭ ਇੱਛਾਵਾਂ

ਫਗਵਾੜਾ 27 ਅਪ੍ਰੈਲ

ਲਾਇਨਜ ਇੰਟਰਨੈਸ਼ਨਲ 321-ਡੀ (ਆਰ-16) ਦੇ ਰਿਜਨ ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਨੇ ਸਾਲ 2022-23 ਲਈ ਲਾਇਨਜ ਇੰਟਰਨੈਸ਼ਨਲ 321-ਡੀ ਦੇ ਨਿਯੁਕਤ ਹੋਣ ਜਾ ਰਹੇ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਗੁਲਦਸਤਾ ਭੇਂਟ ਕਰਦਿਆਂ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਲਾਇਨ ਦਵਿੰਦਰ ਪਾਲ ਅਰੋੜਾ ਨੇ ਬਤੌਰ ਡਿਸਟ੍ਰਿਕਟ ਗਵਰਨਰ-1 ਬਹੁਤ ਵਧੀਆ ਕੰਮ ਕੀਤੇ ਹਨ ਅਤੇ ਸਾਰੀਆਂ ਹੀ ਕਲੱਬਾਂ ਨੂੰ ਐਕਟਿਵ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਭਰੋਸਾ ਜਤਾਇਆ ਕਿ ਬਤੌਰ ਡਿਸਟ੍ਰਿਕਟ ਗਵਰਨਰ ਲਾਇਨ ਅਰੋੜਾ ਹੋਰ ਵੀ ਤਨਦੇਹੀ ਨਾਲ ਡਿਸਟ੍ਰਿਕਟ ਦੀਆਂ ਲਾਇਨਜ ਕਲੱਬਾਂ ਨੂੰ ਆਪਣਾ ਸਹਿਯੋਗ ਦੇਣਗੇ। ਨਵਨਿਯੁਕਤ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨੇ ਵੀ ਗੁਰਦੀਪ ਸਿੰਘ ਕੰਗ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹਨਾਂ ਦੀ ਮਿਹਨਤ ਅਤੇ ਪ੍ਰੇਰਣਾ ਸਦਕਾ ਹੀ ਲਾਇਨਜ ਕਲੱਬ ਫਗਵਾੜਾ ਸਿਟੀ ਨੇ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਕਲੱਬ ਦਾ ਦਰਜਾ ਹਾਸਲ ਕੀਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਲਾਇਨ ਰਣਧੀਰ ਕਰਵਲ ਵੀ ਮੋਜੂਦ ਸਨ।