ਫਗਵਾੜਾ 27 ਅਪਰੈਲ-
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਲੋਂ ਫਗਵਾੜ੍ਹਾ ਤਹਿਸੀਲ ਦੇ ਬੇਰੋਜ਼ਗਾਰ ਨੌਜਵਾਨਾਂ ਦੀ ਸਹੂਲੀਅਤ ਲਈ ਫਗਵਾੜਾ ਵਿਖੇ ਰੋਜ਼ਗਾਰ ਵਿਭਾਗ ਦੇ ਪੁਰਾਣੇ ਦਫਤਰ ਵਿਖੇ 29 ਅਪਰੈਲ ਨੂੰ ਇੱਕ ਦਿਨਾਂ ਰਜਿਸਟ੍ਰੇਸ਼ਨ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਜੇ.ਸੀ.ਟੀ. ਫਗਵਾੜਾ ਲਈ ਪ੍ਰਾਰਥੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਏ.ਸੀ ਅਤੇ ਰੈਫਰੀਜਰੇਟਰ ਦੇ ਆਈ.ਟੀ.ਆਈ ਜਾਂ ਡਿਪਲੋਮਾ ਹੋਲਡਰਾਂ ਦੀ ਵੀ ਇੰਟਰਵਿਊ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਫਗਵਾੜਾ ਤਹਿਸੀਲ ਦੇ ਨੌਜਵਾਨ ਇਸ ਕੈਂਪ ਵਿੱਚ ਸ਼ਾਮਲ ਹੋਕੇ ਆਪਣਾ ਰਜਿਸਟ੍ਰੇਸ਼ਨ ਕਾਰਡ ਵੀ ਬਣਾ ਸਕਦੇ ਹਨ ਤਾਂ ਜੋ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਨਾਲ ਜੁੜ ਕੇ ਭਵਿੱਖ ਵਿੱਚ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ।