You are currently viewing ਸਿੱਧੂ ਮੂਸੇਵਾਲਾ ਦਾ ਚਿੱਟੇ ਦਿਨ ਗੋਲੀਆਂ ਮਾਰ ਕੇ ਕਤਲ, 2 ਸਾਥੀ ਗੰਭੀਰ ਜ਼ਖ਼ਮੀ

ਸਿੱਧੂ ਮੂਸੇਵਾਲਾ ਦਾ ਚਿੱਟੇ ਦਿਨ ਗੋਲੀਆਂ ਮਾਰ ਕੇ ਕਤਲ, 2 ਸਾਥੀ ਗੰਭੀਰ ਜ਼ਖ਼ਮੀ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ (Congress) ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Shubhdeep Singh Sidhu Musewala) ‘ਤੇ ਗੋਲੀਬਾਰੀ (Firing) ਦੀ ਘਟਨਾ ਸਾਹਮਣੇ ਆ ਰਹੀ ਹੈ। ਸਿੱਧੂ ਮੂਸੇਵਾਲਾ ਗੋਲੀਬਾਰੀ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ ‘ਤੇ ਮਾਨਸਾ ਤੋਂ ਵਿਧਾਇਕ ਦੀ ਚੋਣ ਲੜੀ ਸੀ।

ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਜਵਾਹਰਕੇ ਰੋਡ ‘ਤੇ ਆਪਣੇ ਸਾਥੀਆਂ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਕਥਿਤ ਦੋਸ਼ੀਆਂ ਵੱਲੋਂ 17 ਤੋਂ ਵਧੇਰੇ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਮੂਸੇਵਾਲਾ ਦੇ ਢਿੱਡ ਵਿੱਚ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਦਾਖਲ ਕੀਤਾ ਗਿਆ ਹੈ।

ਐਸਐਸਪੀ ਮਾਨਸਾ ਦਾ ਕਾ ਕਹਿਣਾ ਹੈ ਕਿ ਪੁਲਿਸ ਜਾਂਚ ਕਰ ਰਹੀ ਹੈ ਅਤੇ ਪਤਾ ਲਗਾ ਰਹੀ ਹੈ ਕਿ ਇਹ ਅਣਪਛਾਤੇ ਵਿਅਕਤੀ ਕੌਣ ਸਨ ਅਤੇ ਕਿਥੋਂ ਆਏ ਸਨ।