You are currently viewing ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਪਿੰਡ ਪੁੱਜ ਕੇ ਕੀਤਾ ਦੁੱਖ ਸਾਂਝਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਪਿੰਡ ਪੁੱਜ ਕੇ ਕੀਤਾ ਦੁੱਖ ਸਾਂਝਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਸੀਐਮ ਭਗਵੰਤ ਮਾਨ (CM Bhagwant Mann) ਅੱਜ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਮਾਨਸਾ ਸਥਿਤ ਆਪਣੇ ਜੱਦੀ ਪਿੰਡ ਪਹੁੰਚੇ। ਇਸ ਦੌਰਾਨ ਉਹ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ (CM Mann Meets sidhu Family) ਨੂੰ ਮਿਲੇ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪੰਜਾਬ ਸਰਕਾਰ ਤੋਂ ਕਾਫੀ ਨਾਰਾਜ਼ ਹਨ। ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਮੀ ਨਾ ਕੀਤੀ ਹੁੰਦੀ ਤਾਂ ਅੱਜ ਮੂਸੇਵਾਲਾ ਉਨ੍ਹਾਂ ਵਿੱਚੋਂ ਹੁੰਦਾ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ। ਇਸ ਦੌਰਾਨ ਜਦੋਂ ਉਹ ਮਾਨਸਾ ਸਥਿਤ ਮੂਸੇਵਾਲਾ ਦੇ ਘਰ ਗਏ ਤਾਂ ਉਨ੍ਹਾਂ ਨੂੰ ਸਥਾਨਕ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।

ਦੱਸ ਦੇਈਏ ਕਿ ਇਸਤੋਂ ਪਹਿਲਾਂ ਸਵੇਰੇ ਸਿੱਧੂ ਮੂਸੇਵਾਲ ਦੇ ਪਿੰਡ ‘ਚ ਸੀਐੱਮ ਭਗਵੰਤ ਮਾਨ (Bhagwant Mann) ਦੀ ਫੇਰੀ ਨੂੰ ਲੈ ਕੇ ਸਵੇਰੇ ਹੰਗਾਮਾ ਹੋ ਗਿਆ ਸੀ। ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆਉਣਾ ਸੀ, ਜਿਸ ਕਾਰਨ ਪਿੰਡ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਸਨ। ਇਸ ਦੌਰਾਨ ਰਸਤਾ ਮੋੜ ਦਿੱਤਾ ਗਿਆ ਅਤੇ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾਣ ਤੋਂ ਰੋਕਿਆ ਗਿਆ। ਹਾਲਾਂਕਿ ਪੁਲਿਸ (Punjab Police) ਪ੍ਰਸ਼ਾਸਨ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਸੀ।

ਰਾਜ ਸਰਕਾਰ ਨੇ ਮੂਸੇਵਾਲਾ ਦੇ ਸਸਕਾਰ ‘ਤੇ ਮੁੱਖ ਮੰਤਰੀ ਦੀ ਨੁਮਾਇੰਦਗੀ ਕਰਨ ਲਈ ਕਿਸੇ ਨੂੰ ਨਹੀਂ ਭੇਜਿਆ ਸੀ। ਮਾਨ ਨੇ ਵੀਰਵਾਰ ਨੂੰ ਦੋ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੂਸੇਵਾਲਾ ਦੇ ਦੁਖੀ ਪਰਿਵਾਰ ਨੂੰ ਮਿਲਣ ਲਈ ਭੇਜਿਆ ਸੀ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਸੁਨੀਲ ਜਾਖੜ ਸਮੇਤ ਭਾਜਪਾ ਆਗੂਆਂ ਦੀ ਟੀਮ ਨੇ ਵੀ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ।