ਪੰਜਾਬੀ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਨੇ ਵਿਕਾਸ ਬਿਸ਼ਨੋਈ ਤੇ ਖਾਨ ਨਾਂਅ ਦੇ ਸ਼ਖਸ ਦੀ ਗ੍ਰਿਫ਼ਤਾਰੀ ਕੀਤੀ ਹੈ। ਦੋਵੇਂ ਸ਼ਖਸ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਮਨਪ੍ਰੀਤ ਮੰਨਾ ਤੇ ਸਵਰਾਜ ਤੋਂ ਪੁੱਛਗਿੱਛ ਮਗਰੋਂ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਮੰਨਾ ਤੇ ਸਵਰਾਜ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਇਸ ਤੋਂ ਪਹਿਲਾਂ ਦੇਹਰਾਦੂਨ ਤੋਂ ਮਨਪ੍ਰੀਤ ਭਾਊ ਦੀ ਗ੍ਰਿਫ਼ਤਾਰੀ ਹੋਈ ਹੈ।
ਦੇਰ ਰਾਤ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿੱਚ ਵਿਕਾਸ ਬਿਸ਼ਨੋਈ ਅਤੇ ਖਾਨ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਮਨਪ੍ਰੀਤ ਸਿੰਘ ਭਾਊ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ, ਜਦਕਿ ਮਨਪ੍ਰੀਤ ਸਿੰਘ ਮੰਨਾ ਅਤੇ ਸਵਰਾਜ ਸਿੰਘ ਨੂੰ ਬਠਿੰਡਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਹੁਣ ਫਿਰੋਜ਼ਪੁਰ ਜ਼ਿਲੇ ਤੋਂ ਲਿਆਂਦਾ ਗਿਆ ਸੀ। ਜਿਨ੍ਹਾਂ ਦਾ ਪੁਲਿਸ ਰਿਮਾਂਡ ਚੱਲ ਰਿਹਾ ਹੈ। ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੋ ਸਕਦਾ ਹੈ।