You are currently viewing ਲਾਅ ਅਫ਼ਸਰਾਂ ਦੀ ਭਰਤੀ: ਮਾਨ ਸਰਕਾਰ ਦਲਿਤਾਂ ਨਾਲ ਕਰ ਰਹੀ ਹੈ ਧੱਕਾ; ਸਾਂਪਲਾ ਨੇ ਰਾਖਵਾਂਕਰਨ ਨਾ ਦੇਣ ਦਾ ਲਾਇਆ ਦੋਸ਼

ਲਾਅ ਅਫ਼ਸਰਾਂ ਦੀ ਭਰਤੀ: ਮਾਨ ਸਰਕਾਰ ਦਲਿਤਾਂ ਨਾਲ ਕਰ ਰਹੀ ਹੈ ਧੱਕਾ; ਸਾਂਪਲਾ ਨੇ ਰਾਖਵਾਂਕਰਨ ਨਾ ਦੇਣ ਦਾ ਲਾਇਆ ਦੋਸ਼

ਪੰਜਾਬ ਸਰਕਾਰ ਨੇ 178 ਲਾ ਅਫਸਰਾਂ ਦੀਆਂ ਅਸਾਮੀਆਂ ਕੱਢੀਆਂ ਹਨ, ਜਿਸ ਵਿੱਚ ਐਸਸੀ ਕੈਟਾਗਿਰੀ ਨੂੰ ਰਿਜ਼ਰਵੇਸ਼ਨ ਨਹੀਂ ਦਿੱਤਾ ਗਿਆ। ਇਸ ਨੂੰ ਲੈ ਕੇ ਕੇਂਦਰੀ ਐਸ.ਸੀ.ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਅੱਜ ਪੰਜਾਬ ਸਰਕਾਰ ਵਲੋਂ ਐਸ.ਸੀ ਵਰਗ ਲਈ ਰਾਖਵੇਂਕਰਨ ਨੂੰ ਲੈ ਕੇ ਕੀਤੀ ਗਈ 178 ਲਾਅ ਅਫਸਰਾਂ ਦੀ ਭਰਤੀ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਵਿਜੇ ਸਾਂਪਲਾ ਨੇ ਕਿਹਾ ਪੰਜਾਬ ਸਰਕਾਰ  ਐਸ ਸੀ ਕੈਟਾਗਿਰੀ ਨਾਲ ਧੱਕਾ ਕਰ ਰਹੀ ਹੈ ਕਿ ਪੰਜਾਬ ਸਰਕਾਰ ਦੇ ਐਕਟ ਅਨੁਸਾਰ ਸ਼ਡਿਊਲ ਕਾਸਟ ਲਈ ਨੌਕਰੀਆਂ ਦੀ ਭਰਤੀ ਵਿੱਚ ਰਾਖਵਾਂਕਰਨ ਰੱਖਿਆ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਸਗੋਂ ਇਸ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਜੋ ਕਿ ਸਰਾਸਰ ਗਲਤ ਹੈ।ਕਮਿਸ਼ਨ ਵੱਲੋਂ ਇਸ ਮਾਮਲੇ ਦਾ ਨੋਟਿਸ ਲਿਆ ਜਾ ਰਿਹਾ ਹੈ ਅਤੇ ਉਹ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸਿਰਫ ਲਾਅ ਅਫਸਰਾਂ ਦੀ ਭਰਤੀ ਵਿੱਚ ਹੀ ਨਹੀਂ ਬਲਕਿ ਪੁਲਿਸ ਕਾਂਸਟੇਬਲਾਂ ਦੀ ਭਰਤੀ ਵਿੱਚ ਵੀ ਇਸ ਤਰ੍ਹਾਂ ਦਾ ਸ਼ੋਸ਼ਣ ਕੀਤਾ ਗਿਆ।  ਪੰਜਾਬ ਸਰਕਾਰ ਵੱਲੋਂ ਕੀਤੀ ਗਈ ਸੀ, ਜਿਸ ਦਾ ਉਹ ਵੀ ਨੋਟਿਸ ਲੈ ਰਹੀ ਹੈ ਅਤੇ ਅਨੁਸੂਚਿਤ ਜਾਤੀ ਸਮਾਜ ਨਾਲ ਕਿਸੇ ਵੀ ਤਰ੍ਹਾਂ ਦਾ ਸ਼ੋਸ਼ਣ ਜਾਂ ਕੁੱਟਮਾਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਮਿਸ਼ਨ ਇਸ ਲਈ ਹਰ ਸੰਭਵ ਕਦਮ ਚੁੱਕੇਗਾ।