You are currently viewing ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ  * ਜੀ.ਟੀ ਰੋਡ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨ ਸਿਸਟਮ ਦੀ ਕੀਤੀ ਮੰਗ

ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ * ਜੀ.ਟੀ ਰੋਡ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨ ਸਿਸਟਮ ਦੀ ਕੀਤੀ ਮੰਗ

ਫਗਵਾੜਾ 4 ਅਗਸਤ 
ਸੀਨੀਅਰ ਭਾਜਪਾ ਆਗੂ ਅਤੇ ਕਾਰਪੋਰੇਸ਼ਨ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਦਿੱਲੀ ਵਿਖੇ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਫਗਵਾੜਾ ਦੇ ਜੀ.ਟੀ. ਰੋਡ ਉਪਰ ਕੇਂਦਰ ਸਰਕਾਰ ਵਲੋਂ ਸਿਕਸ ਲੇਨ ਪ੍ਰੋਜੈਕਟ ਅਧੀਨ ਬਣਾਏ ਗਏ ਪਿੱਲਰਾਂ ਵਾਲੇ ਫਲਾਈ ਓਵਰ ਨਾਲ ਸਬੰਧਤ ਕਈ ਸਮੱਸਿਆਵਾਂ ਵੱਲ ਉਹਨਾਂ ਦਾ ਧਿਆਨ ਦੁਆਇਆ ਅਤੇ ਢੁਕਵਾਂ ਹਲ ਕਰਵਾਉਣ ਦੀ ਅਪੀਲ ਕੀਤੀ। ਅਰੁਣ ਖੋਸਲਾ ਨੇ ਇਸ ਮੁਲਾਕਾਤ ਸਬੰਧੀ ਫਗਵਾੜਾ ‘ਚ ਗੱਲਬਾਤ ਦੌਰਾਨ ਦੱਸਿਆ ਕਿ ਉਹਨਾਂ ਕੇਂਦਰੀ ਮੰਤਰੀ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਜੀ.ਟੀ. ਰੋਡ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨ ਸਿਸਟਮ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਬਰਸਾਤ ‘ਚ ਹੋ ਰਹੀ ਪਰੇਸ਼ਾਨੀ ਤੋਂ ਨਿਜਾਤ ਮਿਲ ਸਕੇ। ਇਸ ਤੋਂ ਇਲਾਵਾ ਨੈਸ਼ਨਲ ਹਾਈ-ਵੇ ਅਥਾਰਿਟੀ ਸਟਰੀਟ ਲਾਈਟਾਂ ਜੋ ਕਿ ਕਾਫੀ ਸਮੇਂ ਤੋਂ ਖਰਾਬ ਪਈਆਂ ਹਨ ਉਹਨਾਂ ਨੂੰ ਬਦਲਵਾਉਣ ਲਈ ਵੀ ਕਿਹਾ। ਪੁੱਲ ਦੇ ਹੇਠਾਂ ਲੱਗੇ ਜੰਗਲੇ ਵਗੈਰਾ ਨਾਲ ਸਬੰਧਤ ਕਈ ਸਮੱਸਿਆਵਾਂ ਨੂੰ ਵੀ ਮੰਤਰੀ ਦੇ ਧਿਆਨ ‘ਚ ਲਿਆਂਦਾ ਗਿਆ। ਅਰੁਣ ਖੋਸਲਾ ਨੇ ਦੱਸਿਆ ਕਿ ਨਿਤਿਨ ਗਡਕਰੀ ਨੇ ਉਹਨਾਂ ਦੀ ਗੱਲ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀ ਆਰ.ਪੀ. ਸਿੰਘ ਜੋ ਕਿ ਚੰਡੀਗੜ੍ਹ ‘ਚ ਬੈਠਦੇ ਹਨ, ਉਹਨਾਂ ਦੀ ਡਿਉਟੀ ਲਗਾਈ ਹੈ ਕਿ ਫਗਵਾੜਾ ਦਾ ਦੌਰਾ ਕਰਕੇ ਇਹਨਾਂ ਸਮੱਸਿਆਵਾਂ ਦੀ ਪੂਰੀ ਜਾਣਕਾਰੀ ਲੈ ਕੇ ਤੁਰੰਤ ਹਲ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਖੁਦ ਵੀ ਜਲਦੀ ਪੰਜਾਬ ਦਾ ਦੌਰਾ ਕਰਕੇ ਕੇਂਦਰ ਸਰਕਾਰ ਦੇ ਪ੍ਰੋਜੈਕਟਾਂ ਤਹਿਤ ਬਣਾਈਆਂ ਜਾ ਰਹੀਆਂ ਸੜਕਾਂ ਅਤੇ ਪੁਲਾਂ ਦੇ ਕੰਮ ਦਾ ਜਾਇਜਾ ਲੈਣ ਦੀ ਗੱਲ ਕਹੀ। ਅਰੁਣ ਖੋਸਲਾ ਅਨੁਸਾਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਭਰੋਸਾ ਦਿੱਤਾ ਹੈ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਨਿਗਰਾਨੀ ਹੇਠ ਪੰਜਾਬ ‘ਚ ਹਰ ਸੜਕ ਤੇ ਪੁਲ ਨੂੰ ਵਧੀਆ ਢੰਗ ਨਾਲ ਬਣਾਇਆ ਜਾਵੇਗਾ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਵਧੀਆ ਸਹੂਲਤ ਮਿਲ ਸਕੇ। ਇਸ ਮੌਕੇ ਉਹਨਾਂ ਦੇ ਨਾਲ ਭਾਰਤੀ ਜਨਤਾ ਯੁਵਾ ਮੋਰਚਾ ਦੇ ਜਿਲ੍ਹਾ ਜਨਰਲ ਸਕੱਤਰ ਨਿਤਿਨ ਚੱਢਾ ਵੀ ਸਨ।