You are currently viewing AAP ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਲੰਧਰ ਪੁਲਿਸ ‘ਚ ਮੱਚਿਆ ਹੜਕੰਪ

AAP ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਲੰਧਰ ਪੁਲਿਸ ‘ਚ ਮੱਚਿਆ ਹੜਕੰਪ

ਜਲੰਧਰ : ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਧਮਕੀ ਦੇਣ ਵਾਲੇ ਵਿਅਕਤੀਆਂ ਨੇ ਵਿਧਾਇਕ ਸ਼ੀਤਲ ਨੂੰ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀ ਧਮਕੀ ਤੋਂ ਬਾਅਦ ਜਲੰਧਰ ਪੁਲਿਸ ‘ਚ ਹੜਕੰਪ ਮਚ ਗਿਆ ਹੈ, ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੇ ਜਲਦਬਾਜ਼ੀ ‘ਚ ਵਿਧਾਇਕ ਦੀ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਫਿਲਹਾਲ ਪੁਲਿਸ ਇਸ ਮਾਮਲੇ ਨੂੰ ਲੈ ਕੇ ਮੀਡੀਆ ਸਾਹਮਣੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ।
ਦੱਸ ਦੇਈਏ ਕਿ ਉਨ੍ਹਾਂ ਨੂੰ ਵਟਸਐਪ ਨੰਬਰ ਤੋਂ ਕਾਲ ਕੀਤੀ ਜਾਂਦੀ ਹੈ ਅਤੇ ਕਿਹਾ ਜਾਂਦਾ ਹੈ ਕਿ ਤੁਹਾਨੂੰ ਅਤੇ ਤੁਹਾਡੇ ਪੂਰੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਫਿਲਹਾਲ ਸ਼ੀਤਲ ਅੰਗੁਰਾਲ ਨੇ ਥਾਣਾ ਡਵੀਜ਼ਨ ਨੰ.ਪੰਜ ‘ਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।