You are currently viewing ਪੰਜਾਬ ਪੁਲਿਸ ਨੇ ਸਰਕਾਰੀ ਸੀ.ਸੈ. ਸਕੂਲ (ਲੜਕੇ) ਦੇ ਵਿਦਿਆਰਥੀਆਂ ਨੂੰ ਵੰਡੀਆਂ ਸਪੋਰਟਸ ਸ਼ਰਟਾਂ, ਐਸ.ਐਚ.ਓ. ਸਿਟੀ ਨੇ ਦਿੱਤਾ ਖਿਡਾਰੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ

ਪੰਜਾਬ ਪੁਲਿਸ ਨੇ ਸਰਕਾਰੀ ਸੀ.ਸੈ. ਸਕੂਲ (ਲੜਕੇ) ਦੇ ਵਿਦਿਆਰਥੀਆਂ ਨੂੰ ਵੰਡੀਆਂ ਸਪੋਰਟਸ ਸ਼ਰਟਾਂ, ਐਸ.ਐਚ.ਓ. ਸਿਟੀ ਨੇ ਦਿੱਤਾ ਖਿਡਾਰੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ

ਫਗਵਾੜਾ 
ਮਾਣਯੋਗ ਵਧੀਕ ਡਾਇਰੈਕਟਰ ਜਨਰਲ ਪੁਲਿਸ (ਕਮਿਉਨਿਟੀ ਅਫੇਅਰ ਡਿਵੀਜਨ), ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ, ਐਸ.ਪੀ. ਹੈਡ ਕੁਆਰਟਰ ਕਮ ਡੀ.ਸੀ.ਪੀ.ਓ. ਕਪੂਰਥਲਾ ਹਰਪ੍ਰੀਤ ਸਿੰਘ ਅਤੇ ਇੰਸਪੈਕਟਰ ਕੈਲਾਸ਼ ਕੌਰ ਇੰਚਾਰਜ ਸਬ-ਡਿਵੀਜਨ ਫਗਵਾੜਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਮਨਦੀਪ ਨਾਹਰ ਐਸ.ਐਚ.ਓ. ਸਿਟੀ ਫਗਵਾੜਾ, ਏ.ਐਸ.ਆਈ. ਰਸ਼ਪਾਲ ਸਿੰਘ, ਏ.ਐਸ.ਆਈ. ਇਕਬਾਲ ਸਿੰਘ, ਲੇਡੀ ਕਾਂਸਟੇਬਲ ਰਮਨਦੀਪ ਕੌਰ ਅਤੇ ਅਮਨਦੀਪ ਕੌਰ, ਮਹਿਲਾ ਮਿੱਤਰ ਥਾਣਾ ਫਗਵਾੜਾ ਵਲੋਂ ਸਰਕਾਰੀ ਸੀ.ਸੈ. ਸਕੂਲ (ਲੜਕੇ) ਪੁਰਾਣਾ ਡਾਕਖਾਨਾ ਰੋਡ ਵਿਖੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਪੋਰਟਸ ਸ਼ਰਟਾਂ ਵੰਡੀਆਂ ਗਈਆਂ। ਇਸ ਮੌਕੇ  ਅਮਨਦੀਪ ਨਾਹਰ ਐਸ.ਐਚ.ਓ. ਸਿਟੀ ਥਾਣਾ ਫਗਵਾੜਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸਮਾਜ ਸੇਵਾ ਦੇ ਕੰਮ ਜਾਰੀ ਰਹਿਣਗੇ ਅਤੇ ਖਿਡਾਰੀਆਂ ਨੂੰ ਹਰ ਸੰਭਵ ਮੱਦਦ ਕੀਤੀ ਜਾਵੇਗੀ। ਸਕੂਲ ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਪੰਜਾਬ ਪੁਲਿਸ ਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਮੂਹ ਪਤਵੰਤਿਆਂ ਦਾ ਸਕੂਲ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਸਤਨਾਮ ਸਿੰਘ ਰੰਧਾਵਾ, ਰਵਿੰਦਰ ਸਿੰਘ ਰਾਏ ਰਿਟਾ. ਬੈਂਕ ਅਧਿਕਾਰੀ ਐਸ.ਬੀ.ਆਈ. ਤੋਂ ਇਲਾਵਾ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ।