You are currently viewing ਨਗਰ ਨਿਗਮ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ

ਨਗਰ ਨਿਗਮ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ

ਫਗਵਾੜਾ, 28 ਸਤੰਬਰ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਨਿਗਮ ਫਗਵਾੜਾ ਵਲੋਂ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਵਲੋਂ ਸੰਬੋਧਨ ਕਰਦਿਆਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਵਲੋਂ ਦੱਸੇ ਮਾਰਗ ’ਤੇ ਚੱਲਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਬੱਚੇ ਸਮਾਜਿਕ ਬੁਰਾਈਆਂ ਦੇ ਖਾਤਮੇ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਹੋਣ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਬੱਚਿਆਂ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਵਲੋਂ ਬੱਚਿਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਵਾ ਸ਼ਹਿਰ ਦੀ ਸਾਫ ਸਫਾਈ ਤੇ ਸਵੱਛਤਾ ਮਿਸ਼ਨ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਦੀ ਬਿਹਤਰੀ ਲਈ ਹੋਰ ਗੰਭੀਰ ਯਤਨ ਕਰਨ ਦਾ ਅਹਿਦ ਵੀ ਲਿਆ ਗਿਆ। ਇਸ ਮੌਕੇ ਸੁਪਰਡੈਂਟ ਇੰਜੀਨੀਅਰ ਸ਼ਾਮ ਲਾਲ ਗੁਪਤਾ, ਸੁਪਰਡੈਂਟ ਅਮਿਤ ਕੁਮਾਰ , ਬਲਬੀਰ ਸਿੰਘ ਤੇ ਪਰਮਜੋਤ ਸਿੰਘ ਐਸ.ਡੀ.ਓ. ਹਾਜ਼ਰ ਸਨ।