You are currently viewing ਗੁਰਦੀਪ ਸਿੰਘ ਕੰਗ ਦੀ ਅਗਵਾਈ ‘ਚ ਪਰਚੇ ਵੰਡ ਕੇ ਭ੍ਰਿਸ਼ਟਾਚਾਰ ਦੇ ਖਿਲਾਫ ਲੋਕਾਂ ਨੂੰ ਕੀਤਾ ਜਾਗਰੁਕ * ਐਂਟੀ ਕੁਰੱਪਸ਼ਨ ਫਾਉਂਡੇਸ਼ਨ ਆਫ ਇੰਡੀਆ ਨੇ ਮਨਾਇਆ ਵਿਜੀਲੇਂਸ ਸਪਤਾਹ

ਗੁਰਦੀਪ ਸਿੰਘ ਕੰਗ ਦੀ ਅਗਵਾਈ ‘ਚ ਪਰਚੇ ਵੰਡ ਕੇ ਭ੍ਰਿਸ਼ਟਾਚਾਰ ਦੇ ਖਿਲਾਫ ਲੋਕਾਂ ਨੂੰ ਕੀਤਾ ਜਾਗਰੁਕ * ਐਂਟੀ ਕੁਰੱਪਸ਼ਨ ਫਾਉਂਡੇਸ਼ਨ ਆਫ ਇੰਡੀਆ ਨੇ ਮਨਾਇਆ ਵਿਜੀਲੇਂਸ ਸਪਤਾਹ

ਫਗਵਾੜਾ 5 ਨਵੰਬਰ 
ਵਿਜੀਲੈਂਸ ਬਿਊਰੋ ਪੰਜਾਬ ਵਲੋਂ ਮਨਾਏ ਵਿਜੀਲੈਂਸ ਸਪਤਾਹ ਦੇ ਆਖਰੀ ਦਿਨ ਐਂਟੀ ਕੁਰੱਪਸ਼ਨ ਫੋਰਮ ਆਫ ਇੰਡੀਆ ਵਲੋਂ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਸਥਾਨਕ ਨਿਊ ਮੰਡੀ ਰੋਡ ਵਿਖੇ ਪਰਚੇ ਵੰਡ ਕੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ ਜਾਗਰੁਕ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਉਹਨਾਂ ਦੀ ਜੱਥੇਬੰਦੀ ਭ੍ਰਿਸ਼ਟਾਚਾਰ ਨੂੰ ਜੜੋਂ ਮੁਕਾਉਣ ਲਈ ਵਿਜੀਲੇਂਸ ਵਿਭਾਗ ਦਾ ਹਰ ਸੰਭਵ ਸਹਿਯੋਗ ਕਰਦੀ ਹੈ। ਸਰਕਾਰੀ ਵਿਭਾਗਾਂ ਤੋਂ ਇਲਾਵਾ ਬਾਜਾਰਾਂ ‘ਚ ਗ੍ਰਾਹਕਾਂ ਨਾਲ ਹੋਣ ਵਾਲੀ ਠੱਗੀ ਦੇ ਵਿਰੁੱਧ ਵੀ ਜਨਤਾ ਨੂੰ ਜਾਗਰੁਕ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਆਮ ਲੋਕ ਵੀ ਜਾਗਰੁਕ ਹੋਣ ਅਤੇ ਭ੍ਰਿਸ਼ਟਾਚਾਰੀਆਂ ਨੂੰ ਕਾਬੂ ਕਰਵਾਉਣ ਵਿਚ ਸਹਿਯੋਗ ਕਰਨ। ਉਹਨਾਂ ਕਿਹਾ ਕਿ ਹਰ ਸਰਕਾਰੀ ਵਿਭਾਗ ਵਿਚ ਰਿਸ਼ਵਤਖੌਰੀ ਖਤਮ ਹੋ ਸਕਦੀ ਹੈ ਜੇਕਰ ਲੋਕ ਜਾਗਰੁਕ ਹੋ ਕੇ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਜਾਇਜ ਕੰਮ ਦੇ ਬਦਲੇ ਵੀ ਕਿਸੇ ਨਾ ਕਿਸੇ ਰੂਪ ਵਿਚ ਵੱਢੀ ਦੀ ਡਿਮਾਂਡ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਸਟੈਂਡ ਲੈਂਦੇ ਹੋਏ ਫੋਰਮ ਜਾਂ ਵਿਜੀਲੈਂਸ ਵਿਭਾਗ ਨੂੰ ਸੂਚਨਾ ਦੇਣ। ਕੰਗ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜਮ ਰਿਸ਼ਵਤ ਮੰਗਦਾ ਹੈ ਜਾਂ ਆਪਣੇ ਅਧਿਕਾਰ ਦੀ ਦੁਰਵਰਤੋਂ ਕਰਦਾ ਹੈ ਅਤੇ ਸਰਕਾਰੀ ਕੰਮ ਵਿਚ ਘਪਲੇਬਾਜੀ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਦੇ ਮੋਬਾਇਲ ਨੰਬਰ 980320336 ਉਪਰ ਵੀ ਭ੍ਰਿਸ਼ਟਾਚਾਰ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਜੇਕਰ ਸੂਚਨਾ ਦੇਣ ਵਾਲਾ ਚਾਹੇਗਾ ਤਾਂ ਉਸਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਫਾਉਂਡੇਸ਼ਨ ਦੇ ਉਪ ਪ੍ਰਧਾਨ ਸੁਸ਼ੀਲ ਸ਼ਰਮਾ, ਸਕੱਤਰ ਅਤੁਲ ਜੈਨ, ਆਸ਼ੂ ਮਾਰਕੰਡਾ, ਰਣਧੀਰ ਕਰਵਲ, ਹਰਵਿੰਦਰ ਸਿੰਘ ਸੱਗੂਆਦਿ ਹਾਜਰ ਸਨ।