You are currently viewing ਰਾਜ ਪੱਧਰੀ ਮੁਕਾਬਲੇ ਵਿੱਚ ਤਿੰਨ ਸੋਨ ਤਗਮੇ ਜਿੱਤਣ ਵਾਲੇ ਐਥਲੀਟ ਹਰਦੀਪ ਸਿੰਘ ਨੂੰ ‘ਆਪ’ ਆਗੂਆਂ ਨੇ ਕੀਤਾ ਸਨਮਾਨਿਤ

ਰਾਜ ਪੱਧਰੀ ਮੁਕਾਬਲੇ ਵਿੱਚ ਤਿੰਨ ਸੋਨ ਤਗਮੇ ਜਿੱਤਣ ਵਾਲੇ ਐਥਲੀਟ ਹਰਦੀਪ ਸਿੰਘ ਨੂੰ ‘ਆਪ’ ਆਗੂਆਂ ਨੇ ਕੀਤਾ ਸਨਮਾਨਿਤ

ਫਗਵਾੜਾ
ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਵਿਖੇ ਸਰੀਰਕ ਸਿੱਖਿਆ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਅਥਲੀਟ ਹਰਦੀਪ ਸਿੰਘ ਪੁੱਤਰ ਚਰਨਜੀਤ ਸਿੰਘ, ਜਿਸ ਨੇ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਮਾਸਟਰਜ਼ ਅਥਲੈਟਿਕਸ ਮੁਕਾਬਲੇ ਵਿਚ ਤਿੰਨ ਸੋਨ ਤਗਮੇ ਜਿੱਤ ਕੇ ਬੰਗਲੁਰੂ (ਕਰਨਾਟਕ) ਵਿੱਚ ਹੋਣ ਵਾਲੀ ਰਾਸ਼ਟਰੀ ਪ੍ਰਤਿਯੋਗਿਤਾ ਲਈ ਕੁਆਲੀਫਾਈ ਕੀਤਾ ਹੈ, ਉਸ ਨੂੰ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਕਪੂਰਥਲਾ ਦੀ ਚੇਅਰਮੈਨ ਲਲਿਤ ਸਕਲਾਨੀ ਅਤੇ ਜ਼ਿਲ੍ਹਾ ਸਕੱਤਰ ਡਾ: ਜਤਿੰਦਰ ਸਿੰਘ ਪਰਹਾਰ ਵਲੋਂ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਗਈ। ਇਸ ਦੌਰਾਨ ਅਥਲੀਟ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਲੰਬੀ ਛਾਲ ਅਤੇ ਡਿਸਕਸ ਥਰੋਅ ਮੁਕਾਬਲੇ ਵਿੱਚ ਇਹ ਉਪਲਬਧੀ ਹਾਸਲ ਕੀਤੀ ਹੈ। ਮੈਡਮ ਲਲਿਤ ਸਕਲਾਨੀ ਨੇ ਅਥਲੀਟ ਹਰਦੀਪ ਸਿੰਘ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਰਕਾਰ ਦਾ ਟੀਚਾ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇੱਕ ਸੂਬੇ ਦਾ ਦਰਜਾ ਦੁਵਾਉਣਾ ਹੈ।