You are currently viewing ਮੁਹੱਲਾ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਫਰੀ ਕੀਤੇ ਜਾਣਗੇ – ਲਲਿਤ ਸਕਲਾਨੀ * 91 ਤਰ੍ਹਾਂ ਦੀਆਂ ਦਵਾਈਆਂ ਵੀ ਬਿਲਕੁਲ ਮੁਫਤ ਮਿਲਣਗੀਆਂ

ਮੁਹੱਲਾ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਫਰੀ ਕੀਤੇ ਜਾਣਗੇ – ਲਲਿਤ ਸਕਲਾਨੀ * 91 ਤਰ੍ਹਾਂ ਦੀਆਂ ਦਵਾਈਆਂ ਵੀ ਬਿਲਕੁਲ ਮੁਫਤ ਮਿਲਣਗੀਆਂ

ਫਗਵਾੜਾ 27 ਜਨਵਰੀ ( ਸ਼ਰਨਜੀਤ ਸਿੰਘ ਸੋਨੀ )
ਫਗਵਾੜਾ ਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਅੱਜ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਵਲੋਂ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਰਾਣੀਪੁਰ ਵਿਖੇ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਐਡਵੋਕੇਟ ਨੇ ਮੁਹੱਲਾ ਕਲੀਨਿਕ ਜਨਤਾ ਨੂੰ ਸਮਰਪਿਤ ਕੀਤਾ। ਪਿੰਡ ਪਲਾਹੀ ਦੇ ਮੁਹੱਲਾ ਕਲੀਨਿਕ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਸਪਰੋੜ ਦੇ ਮੁਹੱਲਾ ਕਲੀਨਿਕ ਨੂੰ ਏ.ਡੀ.ਸੀ. ਡਾ. ਨਯਨ ਜੱਸਲ ਨੇ ਜਨਤਾ ਦੇ ਸਪੁਰਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਲਲਿਤ ਸਕਲਾਨੀ, ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਤੋਂ ਇਲਾਵਾ ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸੂਬੇ ‘ਚ ਤਕਰੀਬਨ 500 ਅਤੇ ਫਗਵਾੜਾ ਵਿਧਾਨਸਭਾ ਹਲਕੇ ਵਿਚ 6 ਮੁਹੱਲਾ ਕਲੀਨਿਕ ਲੋਕਾਂ ਦੇ ਸਪੁਰਦ ਕੀਤੇ ਹਨ।

ਉਹਨਾਂ ਦੱਸਿਆ ਕਿ ਇਹਨਾਂ ਮੁਹੱਲਾ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਫਰੀ ਕੀਤੇ ਜਾਣਗੇ ਅਤੇ 91 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ। ਸੰਤੋਸ਼ ਕੁਮਾਰ ਗੋਗੀ ਨੇ ਇਹਨਾਂ ਮੁਹੱਲਾ ਕਲੀਨਿਕਾਂ ਦਾ ਆਮ ਜਨਤਾ ਨੂੰ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ। ਉਹਨਾਂ ਵਿਧਾਨਸਭਾ ਚੋਣਾਂ ਸਮੇਂ ਆਮ ਜਨਤਾ ਨੂੰ ਘਰੋਂ-ਘਰੀਂ ਸਿਹਤ ਸੁਵਿਧਾਵਾਂ ਪਹੁੰਚਾਉਣ ਲਈ ਦਿੱਤੀ ਗਾਰੰਟੀ ਪੂਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਦਘਾਟਨ ਸਮਾਗਮ ਮੌਕੇ ਮੈਡੀਕਲ ਅਫਸਰ ਡਾ. ਮਨਪ੍ਰੀਤ, ਸੀ.ਐਚ.ਓ. ਜੁਗਰਾਜ, ਐਚ.ਐਨ.ਐਮ. ਹਰਪਿੰਦਰ ਤੋਂ ਇਲਾਵਾ ਡਾ. ਲਵਪ੍ਰੀਤ, ਡਾ. ਅੰਕੁਲ ਤੇ ਡਾ. ਰਜਨੀ ਨੇ ਮਰੀਜਾਂ ਨੂੰ ਬਿਹਤਰ ਸਿਹਤ ਸੁਵਿਧਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਪ ਆਗੂ ਨਿਰਮਲ ਸਿੰਘ, ਜਿਲ੍ਹਾ ਸਹਿ ਸਕੱਤਰ ਡਾ. ਜਤਿੰਦਰ ਸਿੰਘ ਪਰਹਾਰ ਤੋਂ ਇਲਾਵਾ ਵਿੱਕੀ ਸਿੰਘ, ਗੁਰਦੀਪ ਸਿੰਘ, ਨਿਤਿਨ ਮਿੱਟੂ, ਰਾਮ ਕਿਸ਼ਨ ਭੱਟੀ, ਵਿਨੋਦ ਭਾਸਕਰ, ਜਤਿੰਦਰ ਨਾਹਰ, ਵਿਜੇ ਬੰਗਾ, ਅਵਤਾਰ ਬਿੱਲਾ, ਬਲਜੀਤ ਸਿੰਘ, ਜੱਸਾ ਰਾਣੀਪੁਰ, ਵਿਨੋਦ ਭਾਸਕਰ, ਨਰਿੰਦਰ ਸਿੰਘ ਸੈਣੀ, ਤਵਿੰਦਰ ਰਾਮ ਆਦਿ ਹਾਜਰ ਸਨ।