You are currently viewing ਬਲਵਿੰਦਰ ਸਿੰਘ ਧਾਲੀਵਾਲ ਵਲੋਂ ਭਾਰਤ ਜੋੜੋ ਯਾਤਰਾ ਦੀ ਸਫਲਤਾ ‘ਚ ਪਾਏ ਯੋਗਦਾਨ ਦੀ ਰਾਜਾ ਵੜਿੰਗ ਨੇ ਕੀਤੀ ਸ਼ਲਾਘਾ * ਸੂਬਾ ਪੱਧਰੀ ਮੀਟਿੰਗ ‘ਚ ‘ਹਾਥ ਸੇ ਹਾਥ ਜੋੜੋ’ ਮੁਹਿਮ ਬਾਰੇ ਹੋਈ ਚਰਚਾ

ਬਲਵਿੰਦਰ ਸਿੰਘ ਧਾਲੀਵਾਲ ਵਲੋਂ ਭਾਰਤ ਜੋੜੋ ਯਾਤਰਾ ਦੀ ਸਫਲਤਾ ‘ਚ ਪਾਏ ਯੋਗਦਾਨ ਦੀ ਰਾਜਾ ਵੜਿੰਗ ਨੇ ਕੀਤੀ ਸ਼ਲਾਘਾ * ਸੂਬਾ ਪੱਧਰੀ ਮੀਟਿੰਗ ‘ਚ ‘ਹਾਥ ਸੇ ਹਾਥ ਜੋੜੋ’ ਮੁਹਿਮ ਬਾਰੇ ਹੋਈ ਚਰਚਾ


ਫਗਵਾੜਾ 8 ਫਰਵਰੀ 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਧਾਲੀਵਾਲ ਐਮ.ਐਲ.ਏ. ਫਗਵਾੜਾ ਅਤੇ ਪੀ.ਪੀ.ਸੀ.ਸੀ. ਦੇ ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਯੋਜਿਤ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਤੋਂ ਬਾਅਦ ਅਰੰਭੀ ਗਈ ‘ਹਾਥ ਸੇ ਹਾਥ ਜੋੜੋ’ ਮੁਹਿਮ ਨੂੰ ਸਫਲ ਬਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਧਾਲੀਵਾਲ ਅਤੇ ਗੁਰਜੀਤ ਵਾਲੀਆ ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨਾਲ ਨਿਜੀ ਤੌਰ ਤੇ ਵੀ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਪ੍ਰਧਾਨ ਨੇ ਭਾਰਤ ਜੋੜੋ ਯਾਤਰਾ ਦੌਰਾਨ ਬਤੌਰ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਯਾਤਰਾ ਦੀ ਸਫਲਤਾ ਲਈ ਪਾਰਟੀ ਹਾਈਕਮਾਂਡ ਵਲੋਂ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਲਈ ਉਹਨਾਂ ਦੀ ਭਰਪੂਰ ਸ਼ਲਾਘਾ ਕੀਤੀ। ਧਾਲੀਵਾਲ ਨੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪੱਧਰੀ ਮੀਟਿੰਗ ਵਿਚ ਸ਼ਾਮਲ ਸੂਬੇ ਦੇ ਕਾਂਗਰਸ ਵਿਧਾਇਕਾਂ, ਜਿਲਿਆਂ ਦੇ ਪ੍ਰਧਾਨਾਂ ਅਤੇ ਪਾਰਟੀ ਵਲੋਂ ਨਿਯੁਕਤ ਕੋਆਰਡੀਨੇਟਰਾਂ ਤੇ ਡੈਲੀਗੇਟ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਮੋਹਨ ਪ੍ਰਕਾਸ਼ ਨੇ ‘ਹਾਥ ਸੇ ਹਾਥ ਜੋੜੋ’ ਮੁਹਿਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਮੁਹਿਮ ਨੂੰ ਵੀ ‘ਭਾਰਤ ਜੋੜੋ ਯਾਤਰਾ’ ਦੀ ਤਰ੍ਹਾਂ ਹੀ ਸਫਲ ਬਨਾਉਣ ਦੀ ਹਦਾਇਤ ਕੀਤੀ ਹੈ। ਉਹਨਾਂ ਦੱਸਿਆ ਕਿ ‘ਹਾਥ ਸੇ ਹਾਥ ਜੋੜੋ ਮੁਹਿਮ 26 ਜਨਵਰੀ ਤੋਂ 25 ਮਾਰਚ ਤੱਕ ਉਲੀਕੀ ਗਈ ਹੈ। ਜਿਸ ਤਹਿਤ ਡੋਰ-ਟੂ-ਡੋਰ ਜਨਤਾ ਨਾਲ ਰਾਬਤਾ ਕਰਕੇ ਕਾਂਗਰਸ ਪਾਰਟੀ ਦੀਆਂ ਧਰਮ ਨਿਰਪੱਖ ਨੀਤੀਆਂ ਅਤੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਜਲਦੀ ਹੀ ਇਸ ਮੁਹਿਮ ਨੂੰ ਸਫਲ ਬਨਾਉਣ ਲਈ ਜਿਲ੍ਹਾ ਕਪੂਰਥਲਾ ਦੇ ਹਰ ਬਲਾਕ ਵਿਚ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ।