You are currently viewing Opertion Amritpal Singh : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ
punajab

Opertion Amritpal Singh : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਚੰਡੀਗੜ੍ਹ- ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ  । ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ  ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ । ਜਿਸ ਦਾ ਪੁਲਿਸ ਦੇ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ।

ਇਸ ਤੋਂ ਇਲਾਵਾ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ ‘ਪ੍ਰਧਾਨ ਮੰਤਰੀ’ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਅਜੇ ਤੱਕ ਪੰਜਾਬ ਪੁਲਿਸ ਦੇ ਹੱਥ ਨਹੀਂ ਆਇਆ। ਪੁਲਿਸ ਦੇ ਵੱਲੋਂ ਲਗਾਤਾਰ ਉਸ ਦਾ ਪਿੱਛਾ ਕੀਤਾ ਜਾ ਰਿਹਾ ਹੈ । ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ । ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਾਤਾਰ ਕਰ ਸਕਦੀ ਹੈ । ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ । ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ ।ਰਾਮਪੁਰਾ ਫੂਲ ਦੇ ਮਮਦੋਤ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ ।