ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਪੰਜਾਬ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵੱਖ-ਵੱਖ ਅਫਵਾਹਾਂ ‘ਤੇ ਧਿਆਨ ਨਾ ਦਿਓ। ਪੁਲਿਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਉਤੇ ਅਫਵਾਹਾਂ ਤੋਂ ਬਚੋ। ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।
ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲਾ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ। ਸੂਬੇ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਸੂਬਾ ਸਰਕਾਰ ਕੇਂਦਰ ਤੋਂ ਕੋਈ ਮਦਦ ਮੰਗੇਗੀ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਏਗੀ।ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।