You are currently viewing Punjab News: ਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ, ਛੇਤੀ ਹੀ ਹੋ ਸਕਦਾ ਹੈ ਵੋਟਾਂ ਦਾ ਐਲਾਨ !

Punjab News: ਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ, ਛੇਤੀ ਹੀ ਹੋ ਸਕਦਾ ਹੈ ਵੋਟਾਂ ਦਾ ਐਲਾਨ !

Punjab News: ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਕੇ ਸਰਕਾਰੀ ਅਫਸਰਾਂ ਨੂੰ ਪ੍ਰਬੰਧਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਰਾਜ ਦੇ ਸਮੂਹ ਜ਼ਿਲ੍ਹਾ ਅਤੇ ਪੰਚਾਇਤ ਅਫਸਰਾਂ ਨੂੰ ਅੱਜ ਪੱਤਰ ਨੰਬਰ ਡੀਪੀਈ 1/2023/2423 ਮਿਤੀ10/8/2023 ਤਹਿਤ ਜਾਣੂ ਕਰਵਾ ਦਿੱਤਾ ਗਿਆ ਹੈ।

ਪੱਤਰ ਵਿੱਚ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਬੰਧਕ ਲਾਉਣ ਦੇ ਫੈਸਲੇ ਤੋਂ ਜਾਪਦਾ ਹੈ ਕਿ ਰਾਜ ਵਿਚ ਛੇਤੀ ਹੀ ਗ੍ਰਾਮ ਪੰਚਾਇਤ ਚੋਣਾਂ ਕਰਵਾ ਰਹੀ ਹੈ, ਜਿਨ੍ਹਾਂ ਲਈ ਛੇਤੀ ਨੋਟੀਫਿਕੇਸ਼ਨ ਹੋਣ ਦੀ ਹੁਣ ਸੰਭਾਵਨਾ ਹੈ।

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਹੋ ਕੀਤਾ ਗਿਆ ਸੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਜਿਸ ਮੁਤਾਬਿਕ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਹੋਣਗੀਆਂ। ਜਿਸ ਦੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤੀ ਸੀ। ਇਸ ਤੋਂ ਇਲਾਵਾ 39 ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਕਿੱਥੇ-ਕਿੱਥੇ ਹੋ ਰਹੀਆਂ ਨੇ ਜ਼ਿਮਨੀ ਚੋਣਾਂ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵੀ ਹੋਣਗੀਆਂ। ਇਹ ਚੋਣਾਂ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿੱਚ ਹੋਣੀਆਂ ਹਨ।