ਫਗਵਾੜਾ 2 ਜਨਵਰੀ
ਫਗਵਾੜਾ ਦੇ ਨੇੜਲੇ ਪਿੰਡ ਖਲਵਾੜਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬਣਾਈ ਜਾ ਰਹੀ ਰਸੋਈ ਦੀ ਉਸਾਰੀ ਦਾ ਕੰਮ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵੱਲੋਂ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਕਾਰ ਸੇਵਾ ਵਿੱਚ ਹਰ ਇੱਕ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਗੁਰੂ ਘਰ ‘ਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਵੀ ਲਿਆ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਜੋਗਿੰਦਰ ਸਿੰਘ ਮਾਨ ਨੂੰ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਸ਼ਰਨ ਸਿੰਘ ਗੋਸ਼ੀ, ਸਰੂਪ ਸਿੰਘ ਖਲਵਾੜਾ, ਕਸ਼ਮੀਰ ਖਲਵਾੜਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।