You are currently viewing ਜੋਗਿੰਦਰ ਸਿੰਘ ਮਾਨ ਨੇ ਪਿੰਡ ਫਤਿਹਗੜ੍ਹ ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜੋਗਿੰਦਰ ਸਿੰਘ ਮਾਨ ਨੇ ਪਿੰਡ ਫਤਿਹਗੜ੍ਹ ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫਗਵਾੜਾ 3 ਜਨਵਰੀ
ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਪਿੰਡ ਫਤਿਹਗੜ੍ਹ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਜੋਗਿੰਦਰ ਸਿੰਘ ਮਾਨ ਦਾ ਪਿੰਡ ਪਹੁੰਚਣ ’ਤੇ ਸਰਪੰਚ ਸੁਰਿੰਦਰ ਕੌਰ ਅਤੇ ਮੰਗਲ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜੋਗਿੰਦਰ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਹਨਾਂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੇਂਡੂ ਵਿਕਾਸ ਨੂੰ ਪਹਿਲ ਦੇ ਰਹੀ ਹੈ। ਸਿਰਫ ਪੌਣੇ ਦੋ ਸਾਲ ਦੇ ਰਾਜ ਵਿੱਚ ਹੀ ਪੰਜਾਬ ਦੇ ਪਿੰਡਾਂ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਫਤਿਹਗੜ੍ਹ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਗੁਰਜੀਤ ਸਿੰਘ, ਹਰਮੇਸ਼ ਸਿੰਘ, ਸੁਰਿੰਦਰ ਸਿੰਘ, ਸੇਵਾ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ, ਜੋਗਿੰਦਰ ਸਿੰਘ, ਕੇਸਰ ਸਿੰਘ, ਪਰਗਣ ਸਿੰਘ, ਪਲਵਿੰਦਰ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।