You are currently viewing ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰਨ ‘ਚ ਸਹਿਯੋਗ ਦੇਣ ਨੌਜਵਾਨ : ਹਰਜੀ ਮਾਨ

ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰਨ ‘ਚ ਸਹਿਯੋਗ ਦੇਣ ਨੌਜਵਾਨ : ਹਰਜੀ ਮਾਨ

ਫਗਵਾੜਾ 17 ਜਨਵਰੀ
ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਲਜੀਤ ਸਿੰਘ ਨੂੰ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਬ੍ਰਾਂਚ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਨੂੰ ਸ਼ੁੱਭ ਇੱਛਾਵਾਂ ਦੇਣ ਲਈ ‘ਆਪ’ ਪਾਰਟੀ ਦੇ ਨੌਜਵਾਨ ਆਗੂ ਹਰਨੂਰ ਸਿੰਘ ਹਰਜੀ ਮਾਨ ਵਿਸ਼ੇਸ਼ ਤੌਰ ਤੇ ਲਵਲੀ ਯੂਨੀਵਰਸਿਟੀ ਪੁੱਜੇ। ਉਹਨਾਂ ਨੇ ਦਲਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮੁੱਖ ਤਾਕਤ ਨੌਜਵਾਨ ਸ਼ਕਤੀ ਹੁੰਦੀ ਹੈ। ਇਸ ਲਈ ਦਲਜੀਤ ਸਿੰਘ ਦੀ ਐਲਪੀਯੂ ਯੂਨਿਟ ਦੇ ਪ੍ਰਧਾਨ ਵਜੋਂ ਨਾਮਜ਼ਦਗੀ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਦੇ ਪ੍ਰਧਾਨ ਬਣਨ ਨਾਲ ਨੌਜਵਾਨਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ। ਇਸ ਦੌਰਾਨ ਹਾਜ਼ਰ ਨੌਜਵਾਨਾਂ ਦੇ ਸਮੂਹ ਨੂੰ ਸੰਬੋਧਨ ਕਰਦਿਆਂ ਹਰਜੀ ਮਾਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਜਰੂਰ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਭਗਵੰਤ ਮਾਨ ਸਰਕਾਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਆਪ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਨਵ-ਨਿਯੁਕਤ ਪ੍ਰਧਾਨ ਦਲਜੀਤ ਸਿੰਘ ਨੇ ਆਪਣੀ ਨਿਯੁਕਤੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ ਸੀਮਾ ਅਤੇ ਯੂਥ ਆਗੂ ਹਰਜੀ ਮਾਨ ਦੇ ਸਹਿਯੋਗ ਸਦਕਾ ਉਹ ‘ਆਪ’ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣਗੇ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ ’ਚ ਪੰਜਾਬ ਦੀਆਂ ਸਾਰੀਆਂ ਲੋਕਸਭਾ ਸੀਟਾਂ ਨੂੰ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਇਆ ਜਾਵੇਗਾ। ਇਸ ਮੌਕੇ ਰੋਸ਼ਨ ਮਿਸ਼ਰਾ, ਅਰਸ਼ ਪੰਡਿਤ, ਡੇਵਿਡ ਸੰਦੀਪ, ਅਮਰ ਪ੍ਰਤਾਪ ਸਿੰਘ, ਨਮਨ ਸ਼ਰਮਾ, ਰਵਿੰਦਰ ਬਾਲੀ, ਲਵਲੀਨ ਸ਼ਰਮਾ ਆਦਿ ਹਾਜ਼ਰ ਸਨ।