You are currently viewing ਸੜਕ ਸੁਰੱਖਿਆ ਫੋਰਸ ਕਿਵੇਂ ਕਰਦੀ ਹੈ ਕੰਮ, ਹੈਲਪਲਾਈਨ ਨੰ. 112 ਕਰੋ ਡਾਈਲ,  ਤੁਹਾਡੇ ਤੱਕ ਪਹੁੰਚੇਗੀ ਮਦਦ…

ਸੜਕ ਸੁਰੱਖਿਆ ਫੋਰਸ ਕਿਵੇਂ ਕਰਦੀ ਹੈ ਕੰਮ, ਹੈਲਪਲਾਈਨ ਨੰ. 112 ਕਰੋ ਡਾਈਲ, ਤੁਹਾਡੇ ਤੱਕ ਪਹੁੰਚੇਗੀ ਮਦਦ…

ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਹੁਣ ਜੇਕਰ ਸੜਕ ’ਤੇ 30 ਕਿਲੋਮੀਟਰ ਦੇ ਦਾਇਰੇ ਅੰਦਰ ਕੋਈ ਵੀ ਹਾਦਸਾ ਹੁੰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹੈਲਪਲਾਈਨ ਨੰ. -112 ’ਤੇ ਦਿੱਤੀ ਜਾਵੇਗੀ। ਜਿਵੇਂ ਹੀ ਜਾਣਕਾਰੀ ਕੰਟਰੋਲ ਰੂਮ ’ਤੇ ਬੈਠੇ ਕਰਮਚਾਰੀਆਂ ਨੂੰ ਮਿਲੇਗੀ, ਉਹ ਤੁਹਾਡੀ ਮਦਦ ਲਈ ਹਾਈ-ਟੈੱਕ ਵਾਹਨ ਨੂੰ ਰਵਾਨਾ ਕਰ ਦੇਵੇਗਾ। ਇਸਦੀ ਕਾਰਜਸ਼ੈਲੀ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਨਾਲ ਨਾਲ ਆਵਾਜਾਈ ਸੁਚਾਰੂ ਬਣਾਉਣ ’ਚ ਵੱਡਾ ਰੋਲ ਅਦਾ ਕਰੇਗੀ।