You are currently viewing ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 422ਵਾਂ ਕੈਂਪ

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 422ਵਾਂ ਕੈਂਪ

ਫਗਵਾੜਾ 2 ਫਰਵਰੀ ( ਸ਼ਰਨਜੀਤ ਸਿੰਘ ਸੋਨੀ )
ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਵਿੱਚ 422ਵਾਂ ਦੰਦਾਂ ਦਾ ਫਰੀ ਕੈਂਪ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਬਲੱਡ ਬੈਂਕ ‘ਚ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਸ਼ੁੱਭ ਆਰੰਭ ਐਨ.ਆਰ.ਆਈ. ਮਾਤਾ ਰਣਜੀਤ ਕੌਰ ਨੇ ਸ਼ਮਾਂ ਰੌਸ਼ਨ ਕਰਕੇ ਕਰਵਾਇਆ। ਉਨ੍ਹਾਂ ਦੇ ਨਾਲ ਸਮਾਜ ਸੇਵਕ ਰਣਜੀਤ ਸਿੰਘ ਰਾਣਾ ਅਤੇ ਸਰਬਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜਰ ਆਏ। ਮਾਤਾ ਰਣਜੀਤ ਕੌਰ ਨੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਨਿਰਸਵਾਰਥ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਲੋੜਵੰਦ ਬਜ਼ੁਰਗਾਂ ਨੂੰ 9 ਨਵੇਂ ਤਿਆਰ ਕੀਤੇ ਜਬਾੜੇ ਵੀ ਭੇਟ ਕੀਤੇ। ਇਸ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦਾਂ ਦੀ ਸਫਾਈ ਕਰਕੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜਾਂ ਦੇ ਖਰਾਬ ਹੋਏ ਦੰਦਾਂ ਦੀ ਕਢਾਈ ਤੇ ਭਰਾਈ ਵੀ ਕੀਤੀ ਗਈ। ਇਸ ਤੋਂ ਇਲਾਵਾ 25 ਨਵੇਂ ਜਬਾੜੇ  ਬਨਾਉਣ ਦੀ ਅਗਲੀ ਪ੍ਰਕ੍ਰਿਆ ਵੀ ਨੇਪਰੇ ਚਾੜੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਫਰਵਰੀ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ। ਦੰਦਾਂ ਦੀ ਬਿਮਾਰੀ ਨਾਲ ਪੀੜਤ ਲੋੜਵੰਦ ਮਰੀਜ ਕੈਂਪ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਗੁਲਾਬ ਸਿੰਘ ਠਾਕੁਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਨਰਿੰਦਰ ਸੈਣੀ, ਅਮਰਜੀਤ ਡਾਂਗ ਗੁਲਸ਼ਨ ਕਪੂਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।