Internet Closed: ਚੰਡੀਗੜ੍ਹ : ਕਿਸਾਨੀ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਕੀਤੀ ਗਈ ਹੈ। ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ 17 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਹੁਣ ਇਹ ਰੋਕ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ।
ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਬੰਦ ਕੀਤਾ ਗਿਆ ਹੈ। ਇਹਨਾਂ ਇਲਾਕਿਆਂ ਵਿਚ ਪਟਿਆਲਾ ਦਾ ਸ਼ੰਭੂ, ਜੁਲਕਾ, ਪਾਸੀਆਂ, ਪਾਤੜਾਂ, ਘਨੌਰ, ਦੇਵੀਗੜ੍ਹ, ਮੋਹਾਲੀ ਦਾ ਲਾਲੜੂ, ਬਠਿੰਡਾ ਦਾ ਸੰਗਤ, ਮਾਨਸਾ ਦਾ ਸਰਧੂਲਗੜ੍ਹ, ਬੋਹਾ, ਫਤਿਹਗੜ੍ਹ ਸਾਹਿਬ, ਸੰਗਰੂਰ ਦਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਿਲਿਆਂਵਾਲੀ ਇਲਾਕਾ ਸ਼ਾਮਲ ਹੈ।