You are currently viewing ਕਾਂਗਰਸ ਨੂੰ ਝਟਕੇ ‘ਤੇ ਝਟਕਾ, ਅੱਜ ਇੱਕ ਹੋਰ ਕਾਂਗਰਸੀ ਵਿਧਾਇਕ ਜੁਆਇਨ ਕਰਨ ਜਾ ਰਿਹਾ ਆਮ ਆਦਮੀ ਪਾਰਟੀ  !

ਕਾਂਗਰਸ ਨੂੰ ਝਟਕੇ ‘ਤੇ ਝਟਕਾ, ਅੱਜ ਇੱਕ ਹੋਰ ਕਾਂਗਰਸੀ ਵਿਧਾਇਕ ਜੁਆਇਨ ਕਰਨ ਜਾ ਰਿਹਾ ਆਮ ਆਦਮੀ ਪਾਰਟੀ !

Raj Kumar Chabbewal: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਝਟਕੇ ‘ਤੇ ਝਟਕਾ ਲੱਗਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ।

ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ। ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਹਨਾਂ ਨੁੰ ਹਰਾ ਦਿੱਤਾ ਸੀ।

ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਹੁਸ਼ਿਆਰਪੁਰ ਦੇ ਸਾਬਕਾ DHO ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਲੜਾ ਸਕਦੀ ਹੈ ਪਰ ਸਾਬਕਾ DHO ਡਾ. ਲਖਵੀਰ ਸਿੰਘ ਬੀਤੇ ਦਿਨ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ।

ਡਾ. ਰਾਜ ਕੁਮਾਰ ਚੱਬੇਵਾਲ ਤੋਂ ਪਹਿਲਾਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 8 ਉਮੀਦਵਾਰ ਐਲਾਨੇ ਹਨ। ਇਹਨਾਂ ਵਿਚੋਂ ਜਲੰਧਰ ਤੋਂ ਸ਼ੁਸੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੁਸ਼ੀਲ ਕੁਮਾਰ ਰਿੰਕੂ ਵੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ ਅਤੇ ਉਹਨਾਂ ਨੇ ਜਲੰਧਰ ਦੀ ਜ਼ਿਮਨੀ ਚੋਣ ਲੜੀ ਅਤੇ ਜਿੱਤੀ ਸੀ।

ਦੂਜੇ ਪਾਸੇ ਸ੍ਰੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ। ਇਸ ਤੋਂ ਇਲਾਵਾ 5 ਕੈਬਨਿਟ ਮੰਤਰੀ ਅਤੇ ਇੱਕ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।