You are currently viewing ਲੋਕਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ, ਸਾਬਕਾ ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਨੇ ਮੰਤਰੀ ਸੋਮ ਪ੍ਰਕਾਸ਼ ਦੀ ਹਾਜਰੀ ‘ਚ ਫੜਿਆ ਭਾਜਪਾ ਦਾ ਕਮਲ

ਲੋਕਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ, ਸਾਬਕਾ ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਨੇ ਮੰਤਰੀ ਸੋਮ ਪ੍ਰਕਾਸ਼ ਦੀ ਹਾਜਰੀ ‘ਚ ਫੜਿਆ ਭਾਜਪਾ ਦਾ ਕਮਲ

ਫਗਵਾੜਾ 17 ਮਾਰਚ ( ਸ਼ਰਨਜੀਤ ਸਿੰਘ ਸੋਨੀ  ) ਲੋਕਸਭਾ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਭਾਜਪਾ ਨੇ ਫਗਵਾੜਾ ‘ਚ ਆਮ ਆਦਮੀ ਪਾਰਟੀ ਨੂੰ ਪਹਿਲਾ ਝਟਕਾ ਦਿੱਤਾ, ਜਦੋਂ ਆਪ ਦੇ ਸਾਬਕਾ ਬਲਾਕ ਸ਼ਹਿਰੀ ਪ੍ਰਧਾਨ ਵਿਸ਼ਾਲ ਵਾਲੀਆ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹਾਜਰੀ ‘ਚ ਭਾਜਪਾ ਵਿਚ ਸ਼ਾਮਲ ਹੋ ਗਏ। ਵਿਸ਼ਾਲ ਵਾਲੀਆ ਨੇ ਕਿਹਾ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਉਹਨਾਂ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਆਗੂਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਦੀ ਮਜਬੂਤੀ ਲਈ ਸਖ਼ਤ ਮਿਹਨਤ ਕਰਨਗੇ। ਪਾਰਟੀ ਵਲੋਂ ਲੋਕਸਭਾ ਚੋਣਾਂ ਵਿਚ ਜੋ ਵੀ ਜਿੰਮੇਵਾਰੀ ਦਿੱਤੀ ਜਾਵੇਗੀ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਨਾਉਣਗੇ। ਉਹਨਾਂ ਮੋਦੀ ਸਰਕਾਰ ਦੀਆਂ 10 ਸਾਲ ਦੀਆਂ ਪ੍ਰਾਪਤੀਆਂ ਅਤੇ ਭਾਜਪਾ ਦੀ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਦਾ ਭਰੋਸਾ ਵੀ ਦਿੱਤਾ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ਵਾਲਾ ਪਰਨਾ ਗੱਲ ‘ਚ ਪਹਿਨਾ ਕੇ ਵਿਸ਼ਾਲ ਵਾਲੀਆ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਨੌਜਵਾਨ ਹੀ ਭਾਜਪਾ ਦੀ ਅਸਲ ਤਾਕਤ ਹਨ ਅਤੇ ਉਹਨਾਂ ਨੂੰ ਵੀ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਵਿਸ਼ਾਲ ਵਾਲੀਆ ਨੂੰ ਪਾਰਟੀ ਵਿਚ ਸ਼ਾਮਲ ਕਰਨ ਸਮੇਂ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਸਾਬਕਾ ਮੇਅਰ ਅਰੁਣ ਖੋਸਲਾ, ਨਿਤਿਨ ਚੱਢਾ ਅਤੇ ਮਹਿਲਾ ਮੋਰਚਾ ਆਗੂ ਅੰਜੂ ਖੁਰਾਣਾ ਵੀ ਮੌਜੂਦ ਰਹੇ।