You are currently viewing ਸੀ ਆਈ ਏ ਸਟਾਫ ਫਗਵਾੜਾ ਨੇ ਨਾਕਾਬੰਦੀ ਕਰਕੇ 200 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ

ਸੀ ਆਈ ਏ ਸਟਾਫ ਫਗਵਾੜਾ ਨੇ ਨਾਕਾਬੰਦੀ ਕਰਕੇ 200 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ

ਫਗਵਾੜਾ 20 ਮਾਰਚ ( ਸ਼ਰਨਜੀਤ ਸਿੰਘ ਸੋਨੀ ) ਸੀ.ਆਈ.ਏ ਸਟਾਫ ਫਗਵਾੜਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਅਰੋਪੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਡੀ ਐੱਸ ਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਿਸਮਨ ਸਿੰਘ ਸਾਹੀ ਇੰਚਾਰਜ ਸੀ ਆਈ ਏ ਸਟਾਫ ਫਗਵਾੜਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ ਗੁਪਤ ਸੁਚਨਾ ਦੇ ਅਧਾਰ ਤੇ ਭੁਲਾਰਾਈ ਚੋਂਕ ਵਿਖੇ ਨਾਕਾਬੰਦੀ ਕਰ ਹੁਸ਼ਿਆਰਪੁਰ ਸਾਈਡ ਨੂੰ ਜਾ ਰਹੇ ਇਕ ਐਕਟਿਵਾ ਨੰਬਰੀ ਪੀ ਬੀ 08 ਐਫ ਬੀ 2372 ਤੇ
ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਿਸ ਦੇ ਕਬਜੇ ਚੋ ਪੁਲਿਸ ਨੇ ਤਲਾਸ਼ੀ ਦੌਰਾਨ 200 ਗ੍ਰਾਮ ਹੈਰੋਇਨ ਬਰਾਂਮਦ ਕੀਤੀ ਫੜੇ ਗਏ ਮੁਲਜ਼ਮ ਦੀ ਪਛਾਣ ਰਘੂਵੀਰ ਕੁਮਾਰ ਉਰਫ ਰਘੂ ਪੁੱਤਰ ਸੀਤਾ ਰਾਮ ਵਾਸੀ ਗੰਨਾ ਪਿੰਡ ਥਾਣਾ ਫਿਲੋਰ ਜਿਲ੍ਹਾ ਜਲੰਧਰ ਦਿਹਾਤੀ ਵਜੋਂ ਹੋਈ ਡੀ ਐੱਸ ਪੀ ਦੇ ਦਸਣ ਮੁਤਾਬਿਕ ਉਕਤ ਮੁਲਜ਼ਮ ਵਡੇ ਪੱਧਰ ਤੇ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਹੈ ਪੁਲਿਸ ਵਲੋਂ ਉਕਤ ਅਰੋਪੀ ਖਿਲਾਫ ਥਾਣਾ ਸਦਰ ਵਿਖੇ ਐੱਨ ਡੀ ਪੀ ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਮਾਨਯੋਗ ਅਦਾਲਤ ਚ ਪੇਸ਼ ਕਰ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਰਿਮਾਂਡ ਦੌਰਾਨ ਅਰੋਪੀ ਕੋਲੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ