You are currently viewing ਸ੍ਰੋਮਣੀ  ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ * ਲੋਕਸਭਾ ਚੋਣ ਪ੍ਰਚਾਰ ਅਤੇ ਐਸ ਜੀ ਪੀ ਸੀ ਵੋਟਾਂ ਸਬੰਧੀ ਕੀਤੀਆਂ ਵਿਚਾਰਾਂ

ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ * ਲੋਕਸਭਾ ਚੋਣ ਪ੍ਰਚਾਰ ਅਤੇ ਐਸ ਜੀ ਪੀ ਸੀ ਵੋਟਾਂ ਸਬੰਧੀ ਕੀਤੀਆਂ ਵਿਚਾਰਾਂ

ਫਗਵਾੜਾ 4 ਅਪ੍ਰੈਲ ( ਸ਼ਰਨਜੀਤ ਸਿੰਘ ਸੋਨੀ  ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਨੇ ਜੱਥੇਬੰਦੀ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਦੋਵੇਂ ਨਵ ਨਿਯੁਕਤ ਹਲਕਾ ਇੰਚਾਰਜਾਂ ਨੇ ਸ. ਬਾਦਲ ਅਤੇ ਸ. ਧਾਮੀ ਦਾ ਆਪਣੀ ਨਿਯੁਕਤੀ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਆਉਂਦੀਆਂ ਲੋਕਸਭਾ ਚੋਣਾਂ ਵਿਚ ਫਗਵਾੜਾ ਵਿਧਾਨਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਲੀਡ ਦੁਆ ਕੇ ਜਿੱਤ ਯਕੀਨੀ ਬਣਾਈ ਜਾਵੇਗੀ ਅਤੇ ਵੱਧ ਤੋਂ ਵੱਧ ਐਸ ਜੀ ਪੀ ਸੀ ਵੋਟਾਂ ਬਣਾਈਆ ਜਾਣਗੀਆਂ। ਇਸ ਮੁਲਾਕਾਤ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਖੁਰਾਣਾ ਅਤੇ ਚੰਦੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਦੋਵੇਂ ਸੀਨੀਅਰ ਆਗੂਆਂ ਨਾਲ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਚਰਚਾ ਕੀਤੀ ਗਈ ਅਤੇ ਚੋਣ ਪ੍ਰਚਾਰ ਦੀ ਰਣਨੀਤੀ ਨੂੰ ਲੈ ਕੇ ਵੀ ਵਿਚਾਰਾਂ ਹੋਈਆਂ। ਉਹਨਾਂ ਕਿਹਾ ਕਿ ਸ. ਬਾਦਲ ਨੇ ਜੋਰਾਂ ਨਾਲ ਲੋਕਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰਨ ਅਤੇ ਵੋਟਰਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਰਕੇ ਸ੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਤੇ ਪੰਥ ਪੱਖੀ ਨੀਤੀਆਂ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ ਹੈ।

ਜਿਸ ਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਸਮੂਹ ਸ਼ਹਿਰੀ ਅਤੇ ਦਿਹਾਤੀ ਵਰਕਰਾਂ ਦੇ ਸਹਿਯੋਗ ਨਾਲ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ।