You are currently viewing ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ   ਚੰਨੀ ਜਲੰਧਰ ਤੋਂ ਜਿੱਤ ਕੇ ਪੰਜਾਬ ਦੇ ਲੋਕਾਂ ਦੀ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰਨਗੇ- ਅੰਮ੍ਰਿਤਪਾਲ ਭੌਂਸਲੇ

ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਚੰਨੀ ਜਲੰਧਰ ਤੋਂ ਜਿੱਤ ਕੇ ਪੰਜਾਬ ਦੇ ਲੋਕਾਂ ਦੀ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰਨਗੇ- ਅੰਮ੍ਰਿਤਪਾਲ ਭੌਂਸਲੇ

ਜਲੰਧਰ 14 ਅਪ੍ਰੈਲ : ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਤੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਜਲੰਧਰ ਲੋਕ ਸਭਾ ਤੋਂ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਕਰਕੇ ਇਤਿਹਾਸਕ ਕੰਮ ਕੀਤਾ। ਸ. ਚੰਨੀ ਨੂੰ ਜਲੰਧਰ ਲੋਕ ਸਭਾ ਤੋਂ ਉਮੀਦਵਾਰ ਬਣਾਏ ਜਾਣ ਦੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਂਗਰਸ ਸੀਨੀਅਰ ਆਗੂ ਅੰਮ੍ਰਿਤਪਾਲ ਭੌਂਸਲੇ ਫਿਲੌਰ ਕਿਹਾ ਕਿ ਸ. ਚਰਨਜੀਤ ਸਿੰਘ ਚੰਨੀ ਗ਼ਰੀਬਾਂ, ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹਿਤੈਸ਼ੀ ਤੇ ਹਰਮਨ ਪਿਆਰੇ ਨੇਤਾ ਹਨ, ਉਨ੍ਹਾਂ ਸਦਾ ਪੰਜਾਬ,ਪੰਜਾਬੀਅਤ ਅਤੇ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਜਵਾਨੀ-ਕਿਸਾਨੀ ਬਚਾਉਣ ਲਈ ਲੜਾਈ ਲੜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ. ਚੰਨੀ ਜਲੰਧਰ ਲੋਕ ਸਭਾ ਤੋਂ ਲੋਕਾਂ ਦੀ ਆਵਾਜ਼ ਤੇ ਉਮੀਦਵਾਰ ਬਣਾਏ ਗਏ ਹਨ, ਜੋ ਹਰ ਵਰਗ ਅਤੇ ਹਰ ਧਰਮ ਦੇ ਲੋਕਾਂ ਦੇ ਸਰਬ ਸਾਂਝੇ ਉਮੀਦਵਾਰ ਹਨ, ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ। ਭੌਂਸਲੇ ਨੇ ਸ. ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰੁਜਨ ਖੜਗੇ , ਰਾਹੁਲ ਗਾਂਧੀ , ਸ੍ਰੀਮਤੀ ਸੋਨੀਆ ਗਾਂਧੀ , ਕੇ. ਸੀ. ਵੇਨੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਦੇ ਉਪਰਾਲੇ ਦਾ ਸਹਿਯੋਗ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਦੇਸ਼ ਦਾ ਸੰਵਿਧਾਨ ਤੇ ਲੋਕਤੰਤਰ ਨੂੰ ਲਾਮਬੰਦ ਹੋ ਕੇ ਕਾਂਗਰਸ ਦੇ ਉਮੀਦਵਾਰਾਂ ਦਾ ਸਮਰਥਨ ਕਰਨਾ ਚਾਹੀਦਾ ਹੈ।