You are currently viewing ਡਾ: ਰਾਜਕੁਮਾਰ ਚੱਬੇਵਾਲ ਦੀ ਜਿੱਤ ਯਕੀਨੀ ਬਣਾਏਗੀ ਸ਼ਿਵ ਸੈਨਾ: ਕਮਲ ਸਰੋਜ * ‘ਆਪ’ ਆਗੂ ਸੰਜੇ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਐਲਾਨ

ਡਾ: ਰਾਜਕੁਮਾਰ ਚੱਬੇਵਾਲ ਦੀ ਜਿੱਤ ਯਕੀਨੀ ਬਣਾਏਗੀ ਸ਼ਿਵ ਸੈਨਾ: ਕਮਲ ਸਰੋਜ * ‘ਆਪ’ ਆਗੂ ਸੰਜੇ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਐਲਾਨ

ਫਗਵਾੜਾ 31 ਮਈ ( ਸ਼ਰਨਜੀਤ ਸਿੰਘ ਸੋਨੀ ) ਸ਼ਿਵ ਸੈਨਾ (ਯੂ.ਬੀ.ਟੀ.) ਦੀ ਮੀਟਿੰਗ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਯੋਗਰਾਜ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਵਿਜੇ ਕੁਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਸਮੂਹ ਸ਼ਿਵ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਕਮਲ ਸਰੋਜ ਨੇ ਕਿਹਾ ਕਿ ਸ਼ਿਵ ਸੈਨਾ (ਯੂ.ਬੀ.ਟੀ.) ਦੇ ਕੌਮੀ ਪ੍ਰਧਾਨ ਊਧਵ ਬਾਲਾ ਸਾਹਿਬ ਠਾਕਰੇ ਅਤੇ ਰਾਜ ਸਭਾ ਮੈਂਬਰ ਅਨਿਲ ਦੇਸਾਈ, ਸਮੁੱਚੀ ਰਾਸ਼ਟਰੀ ਲੀਡਰਸ਼ਿਪ ਅਤੇ ਪਾਰਟੀ ਹਾਈਕਮਾਂਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਪ੍ਰਧਾਨ ਸ. ਯੋਗਰਾਜ ਸ਼ਰਮਾ ਦੀ ਅਗਵਾਈ ’ਚ ਸ਼ਿਵ ਸੈਨਾ ਦੀ ਸੂਬਾ ਇਕਾਈ ਨੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਲੁਧਿਆਣਾ ’ਚ ਅਹਿਮ ਮੀਟਿੰਗ ਉਪਰੰਤ ਫੈਸਲਾ ਲਿਆ ਹੈ ਕਿ ਦੋਵੇਂ ਜਥੇਬੰਦੀਆਂ ‘ਇੰਡੀਆ’ ਗਠਜੋੜ ਦਾ ਹਿੱਸਾ ਹੋਣ ਕਰਕੇ ਪੰਜਾਬ ਦੀਆਂ ਸਾਰੀਆਂ ਤੇਰਾਂ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਈਆਂ ਅਤੇ ਪੁਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਵੱਲੋਂ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਸਮਰਥਨ ਅਨੁਸਾਰ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਸ਼ਿਵ ਸੈਨਿਕਾਂ ਨੂੰ ਅਪੀਲ ਕੀਤੀ ਕਿ ਉਹ ਫਗਵਾੜਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਸਮੇਤ ਸਾਰੇ ਹਲਕਿਆਂ ਵਿਚ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ। ਇਸ ਮੌਕੇ ਸੰਜੀਵ ਭਾਸਕਰ ਯੁਵਾ ਸੈਨਾ ਪ੍ਰਧਾਨ ਪੰਜਾਬ, ਅਸ਼ਵਨੀ ਸੱਭਰਵਾਲ ਮੀਤ ਪ੍ਰਧਾਨ ਪੰਜਾਬ, ਡਾ: ਮਨਮੋਹਨ ਸਿੰਘ ਸਕੱਤਰ ਪੰਜਾਬ ਤੋਂ ਇਲਾਵਾ ਸੰਗਠਨ ਮੰਤਰ ਰਾਮ ਪਾਲ ਸ਼ਰਮਾ ਤੇ ਮੁਕੇਸ਼ ਸਿਆਲ ਵੀ ਖਾਸ ਤੌਰ ਤੇ ਮੋਜੂਦ ਸਨ।